Punjab News: ਫੌਜੀ ਨੇ ਕੈਂਚੀ ਮਾਰ ਕੇ ਕੀਤਾ ਵਿਅਕਤੀ ਦਾ ਕਤਲ
ਪੁਲਿਸ ਵੱਲੋਂ ਕੇਸ ਦਰਜ ਕਰਕੇ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਖੰਨਾ :
ਕੰਨਾਂ ਦੀ ਸਫਾਈ ਕਰਨ ਵਾਲੇ ਇਕ ਵਿਅਕਤੀ ਦੀ ਮੋਚੀ ਵੱਲੋਂ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਥਾਣਾ ਸਿਟੀ-2 ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਵਿੱਢੀ ਹੈ।
ਮ੍ਰਿਤਕ ਦੀ ਪਛਾਣ ਮਨੋਜ ਪੁੱਤਰ ਸ਼ਿਆਮ ਲਾਲ ਵਾਸੀ ਆਜ਼ਾਦ ਨਗਰ ਨੇੜੇ ਸੰਤੋਸ਼ੀ ਮੰਦਰ ਵਜੋਂ ਹੋਈ ਹੈ।
ਦੱਸਣਯੋਗ ਹੈ ਕਿ ਨਗਰ ਕੌਂਸਲ ਖੰਨਾ ਦੇ ਪਾਰਕ ਦੇ ਬਾਹਰ ਕੰਨਾਂ ਦੀ ਸਫਾਈ ਕਰਨ ਵਾਲੇ ਮਨੋਜ ਤੇ ਮੋਚੀ ਦਾ ਕੰਮ ਕਰਨ ਵਾਲੇ ਫੌਜੀ ਨਾਮਕ ਦੋ ਵਿਅਕਤੀਆਂ ’ਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ।
ਦੋਹਾਂ ’ਚ ਤਕਰਾਰ ਇੰਨੀ ਵੱਧ ਗਈ ਕਿ ਫੌਜੀ ਨਾਮ ਦੇ ਵਿਅਕਤੀ ਨੇ ਮਨੋਜ ਦੀ ਧੌਣ ’ਤੇ ਕੈਂਚੀ ਨਾਲ ਵਾਰ ਕਰ ਦਿੱਤਾ, ਜਿਸ ਨਾਲ ਮਨੋਜ ਗੰਭੀਰ ਫੱਟੜ ਹੋ ਗਿਆ।
ਜਿਸ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਮੁਲਜ਼ਮ ਫੌਜੀ ਪੁੱਤਰ ਓਮਮਹਿੰਦਰ ਵਾਸੀ ਕ੍ਰਿਸ਼ਨਾ ਨਗਰ ਖੰਨਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।