ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨਾ ਵਾਲੇ ਦੋਸ਼ੀ ਦਾ ਐਨਕਾਉਂਟਰ, ਹਸਪਤਾਲ ‘ਚ ਤੋੜਿਆ ਦਮ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਪੰਜਾਬ ਦੇ ਅੰਮ੍ਰਿਤਸਰ ਦੇ ਠਾਕੁਰਦੁਆਰ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਦੀ ਪੁਲਸ ਨੇ ਅੱਜ ਸਵੇਰੇ ਵਾਰਦਾਤ ‘ਚ ਵਰਤੇ ਗਏ ਮੋਟਰਸਾਈਕਲ ਸਬੰਧੀ ਸੂਚਨਾ ਮਿਲੀ। ਇਸ ਤੋਂ ਬਾਅਦ ਬਾਈਕ ਦੇ ਮਾਲਕ ਵਰਿੰਦਰ ਪੁੱਤਰ ਨਿਰਮਲ ਸਿੰਘ ਤੋਂ ਪੁੱਛਗਿੱਛ ਕੀਤੀ ਗਈ। ਜਿਸ ਵਿੱਚ ਉਸ ਨੇ ਮੁਲਜ਼ਮ ਦੇ ਨਾਂ ਦਾ ਖੁਲਾਸਾ ਕੀਤਾ ਸੀ।
ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੇ ਆਧਾਰ ‘ਤੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਵਿੱਚ ਗੁਰਸਿਦਕ ਉਰਫ਼ ਸਿੱਦਕੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬੱਲ ਜ਼ਿਲ੍ਹਾ ਅੰਮ੍ਰਿਤਸਰ, ਵਿਸ਼ਾਲ ਉਰਫ਼ ਚੂਈ ਪੁੱਤਰ ਰਾਜੂ ਵਾਸੀ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।
ਇਸ ਤੋਂ ਬਾਅਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਬਣਾਈਆਂ ਗਈਆਂ। ਇਸ ਦੌਰਾਨ ਜਦੋਂ ਐਸਐਚਓ ਨੇ ਇੱਕ ਸ਼ੱਕੀ ਬਾਈਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਬਾਈਕ ਸਵਾਰ ਬਾਈਕ ਛੱਡ ਕੇ ਫਰਾਰ ਹੋ ਗਏ। ਇਸ ਦੌਰਾਨ ਉਕਤ ਵਿਅਕਤੀਆਂ ਨੇ ਪੁਲਿਸ ‘ਤੇ ਗੋਲੀਆਂ ਵੀ ਚਲਾਈਆਂ।
ਜਿਸ ਵਿੱਚ ਇੱਕ ਗੋਲੀ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ ਵਿੱਚ ਲੱਗੀ, ਜਦੋਂ ਕਿ ਇੱਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਵਿੱਚ ਲੱਗੀ। ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਲੱਗੀ। ਇਸ ਦੌਰਾਨ ਇੰਸਪੈਕਟਰ ਵਿਨੋਦ ਕੁਮਾਰ ਨੇ ਆਤਮ ਰੱਖਿਆ ‘ਚ ਗੋਲੀ ਚਲਾ ਦਿੱਤੀ, ਜਿਸ ਕਾਰਨ ਦੋਸ਼ੀ ਗੁਰਸਿਦਕ ਜ਼ਖਮੀ ਹੋ ਗਿਆ। ਇੱਕ ਹੋਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੁਲਜ਼ਮ ਗੁਰਸਿਦਕ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰ ਮੰਦਰ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ। ਘਟਨਾ ਦੀ ਪੂਰੀ ਵੀਡੀਓ ਮੰਦਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਉਦੋਂ ਤੋਂ ਹੀ ਪੁਲਸ ਦੋਵਾਂ ਦੋਸ਼ੀਆਂ ਦੀ ਭਾਲ ‘ਚ ਲੱਗੀ ਹੋਈ ਸੀ।
ਇਸ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਉਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਮੌਤ ਹੋ ਗਈ।