ਵੱਡੀ ਖਬਰ: ਕਿਸਾਨ ਲੀਡਰ ਡੱਲੇਵਾਲ ਅਤੇ ਪੰਧੇਰ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਪੰਜਾਬ ਨੈਟਵਰਕ ਚੰਡੀਗੜ੍ਹ
ਕੇਂਦਰ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਸਰਵਨ ਸਿੰਘ ਪੰਧੇਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਜਾਣਕਾਰੀ ਦੇ ਮੁਤਾਬਕ ਇਹ ਐਕਸ਼ਨ ਮੀਟਿੰਗ ਤੋਂ ਪਰਤ ਰਹੇ ਕਿਸਾਨਾਂ ਤੇ ਪੁਲਿਸ ਦੇ ਵੱਲੋਂ ਕੀਤਾ ਗਿਆ।
ਪੰਜਾਬ ਨੈਟਵਰਕ ਕੋਲ ਪੁਖਤਾ ਜਾਣਕਾਰੀ ਹੈ ਕਿ ਜਿਵੇਂ ਹੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਖਤਮ ਹੋਈ, ਤਾਂ ਤੁਰੰਤ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਲਈ ਰਵਾਨਾ ਹੋ ਗਏ।
ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਪੰਧੇਰ ਨੂੰ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ , ਉਸ ਦੇ ਤੁਰੰਤ ਬਾਅਦ ਹੀ ਜਗਜੀਤ ਸਿੰਘ ਡੱਲੇਵਾਲ ਨੂੰ ਹੀ ਹਿਰਾਸਤ ਵਿੱਚ ਲੈ ਲਿਆ ਗਿਆ।
ਇੱਥੇ ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਸਾਨ ਲੀਡਰਾਂ ਦੀ ਖਬਰ ਸਾਹਮਣੇ ਆਈ ਸੀ ਕਿ ਕਿਸਾਨਾਂ ਦੀ ਕੇਂਦਰ ਦੇ ਨਾਲ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਥੇ ਦੱਸ ਦਈਏ ਕਿ ਲੰਘੀ ਰਾਤ ਤੋਂ ਹੀ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀਆਂ ਖਬਰਾਂ ਕਾਫੀ ਵੱਡੇ ਪੱਧਰ ਤੇ ਚੱਲ ਰਹੀਆਂ ਸਨ।
ਜਿਸ ਦੇ ਚਲਦਿਆਂ ਹੋਇਆਂ ਅੱਜ ਪੁਲਿਸ ਨੇ ਸਖਤ ਕਾਰਵਾਈ ਕਰਦਿਆਂ ਹੋਇਆਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਮੋਰਚਾ ਲਾਈ ਬੈਠੇ ਵੱਡੇ ਕਿਸਾਨ ਲੀਡਰਾਂ ਸਮੇਤ ਹੋਰਨਾ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।