ਵੱਡੀ ਖਬਰ: ਪੰਜਾਬ ਕੈਬਿਨਟ ਦੀ ਹੋਣ ਜਾ ਰਹੀ ਅਹਿਮ ਮੀਟਿੰਗ, ਹੋਣਗੇ ਵੱਡੇ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਅੱਜ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਵਜੇ ਸੀਐਮ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਤੇ ਹੁਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫੈਸਲੇ ਲੈ ਸਕਦੀ ਹੈ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਸੱਦੀ ਗਈ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਸਰਕਾਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰਨਾਂ ਵਰਗਾਂ ਲਈ ਵੱਡੇ ਫੈਸਲੇ ਲੈ ਸਕਦੀ ਹੈ।