ਅਹਿਮ ਖ਼ਬਰ: ਖ਼ਜ਼ਾਨਾ ਮੰਤਰੀ ਹਰਪਾਲ ਚੀਮਾ 26 ਮਾਰਚ ਨੂੰ ਪੇਸ਼ ਕਰਨਗੇ ਸਾਲ 2025-26 ਦਾ ਬਜਟ
CM ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।