ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ-ਕਾਲਜਾਂ ‘ਚ ਐਨਰਜੀ ਡਰਿੰਕਸ ‘ਤੇ ਲੱਗੀ ਪਾਬੰਦੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਹੁਣ ਜਲਦ ਹੀ ਐਨਰਜੀ ਡਰਿੰਕਸ ਤੇ ਪਾਬੰਦੀ ਪੂਰਨ ਤੌਰ ‘ਤੇ ਲਗਾ ਦਿੱਤੀ ਜਾਵੇਗੀ।
ਇਹ ਐਲਾਨ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਲੁਧਿਆਣਾ ਵਿਖੇ ਬੀਤੇ ਕੱਲ੍ਹ ਕੀਤਾ ਗਿਆ।
ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਇਸ ਪਾਬੰਦੀ ਨਾਲ ਸਕੂਲਾਂ ਅਤੇ ਕਾਲਜਾਂ ਦੇ 500 ਮੀਟਰ ਦੇ ਘੇਰੇ ਵਿੱਚ ਐਨਰਜੀ ਡਰਿੰਗਸ ਦੀ ਵਿਕਰੀ ‘ਤੇ ਪੂਰਨ ਰੂਪ ਵਿੱਚ ਪਾਬੰਦੀ ਹੋਵੇਗੀ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਨੂੰ ਸਖਤੀ ਦੇ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਲਾਗੂ ਕੀਤਾ ਜਾਵੇਗਾ।
ਇਹਨਾਂ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਕਾਲਜਾਂ ਅਤੇ ਸਕੂਲਾਂ ਦੀਆਂ ਕੰਟੀਨਾਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਦੀਆਂ ਰਹਿਣਗੀਆਂ।
ਸਿਹਤ ਮੰਤਰੀ ਨੇ ਸਮੂਹ ਕੰਟੀਨਾਂ ਦੇ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਐਨਰਜੀ ਡਰਿੰਕਸ ਦੀ ਥਾਂ ‘ਤੇ ਕੰਟੀਨਾਂ ਦੇ ਵਿੱਚ ਨਿੰਬੂ ਪਾਣੀ, ਤਾਜੇ ਜੂਸ, ਲੱਸੀ ਅਤੇ ਬਾਜਰੇ ਅਧਾਰਤ ਉਤਪਾਦਾਂ ਦੀ ਵਰਤੋਂ ਕਰਨ।