ਵੱਡੀ ਖ਼ਬਰ: AAP ਦੇ ਹਾਰੇ ਉਮੀਦਵਾਰ ਮਨੀਸ਼ ਸਿਸੋਦੀਆ ਬਣੇ ਪੰਜਾਬ ਦੇ ਇੰਚਾਰਜ, ਸਤੇਂਦਰ ਜੈਨ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਦਿੱਲੀ ਚੋਣਾਂ ਵਿੱਚ ਹਾਰੇ ਉਮੀਦਵਾਰਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਵੱਡੀ ਜਿੰਮੇਵਾਰੀ ਸੌਂਪ ਦਿੱਤੀ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਆਮ ਆਦਮੀ ਪਾਰਟੀ (AAP) ਨੇ ਪਾਰਟੀ ਦੇ ਢਾਂਚੇ ਵਿੱਚ ਇੱਕ ਵੱਡਾ ਬਦਲਾਅ ਕਰਦੇ ਹੋਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ, ਸਤੇਂਦਰ ਜੈਨ ਨੂੰ ਪੰਜਾਬ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਦੂਜੇ ਪਾਸੇ, ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਨੇ ਇਹ ਫੈਸਲਾ ਪਾਰਟੀ ਦੀ ਪੰਜਾਬ ਵਿੱਚ ਮੌਜੂਦਗੀ ਨੂੰ ਮਜ਼ਬੂਤ ਕਰਨ ਅਤੇ ਰਾਜ ਵਿੱਚ AAP ਦੀ ਰਣਨੀਤੀ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੋਵੇਂ ਪਾਰਟੀ ਦੇ ਵੱਡੇ ਨੇਤਾ ਮੰਨੇ ਜਾਂਦੇ ਹਨ, ਅਤੇ ਇਹ ਕਦਮ ਪੰਜਾਬ ਵਿੱਚ AAP ਦੀ ਰਾਜਨੀਤਿਕ ਰਣਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲਾ ਮੰਨਿਆ ਜਾ ਰਿਹਾ ਹੈ।