Punjab News: ਅਧਿਆਪਕਾ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਲੁਧਿਆਣਾ
ਪੰਜਾਬ ਦੇ ਲੁਧਿਆਣਾ ‘ਚ ਲੰਘੀ ਰਾਤ ਇੱਕ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜੋਤੀ (22) ਵਾਸੀ ਸ਼ਿਮਲਾਪੁਰੀ ਦੇ ਪ੍ਰੀਤ ਨਗਰ ਇਲਾਕੇ ਵਜੋਂ ਹੋਈ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਚਿੱਤਰ ਸਿੰਘ ਅਨੁਸਾਰ, ਜੋਤੀ ਦੇ ਪਰਿਵਾਰ ਵਿੱਚ ਉਸ ਦੀ ਮਾਂ ਅਤੇ ਦੋ ਵੱਡੇ ਭਰਾ ਹਨ। ਉਸਦੇ ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।
ਸ਼ੁੱਕਰਵਾਰ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਪ੍ਰੀਤ ਨਗਰ ਇਲਾਕੇ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ, ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।