ਪੰਜਾਬ ਭਾਜਪਾ ਨੇ ਦੋ ਵੱਡੇ ਲੀਡਰਾਂ ਨੂੰ ਸੌਂਪੀ ਅਹਿਮ ਜਿੰਮੇਵਾਰੀ
ਪੰਜਾਬ ਨੈਟਵਰਕ, ਚੰਡੀਗੜ੍ਹ
ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਦਕਿ ਵਿਜੇ ਸਾਂਪਲਾ ਨੂੰ ਕੋ ਇੰਚਾਰਜ ਲਾਇਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਲੁਧਿਆਣਾ ‘ਚ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇਸ ਹਲਕੇ ‘ਤੇ ਜਿਮਨੀ ਚੋਣ ਹੁਣ ਹੋਣ ਜਾ ਰਹੀ ਹੈ।
ਹਾਲਾਂਕਿ ਜਿਮਨੀ ਚੋਣ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੋਇਆ, ਪਰ ਉਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਤੇ ਵੱਲੋਂ ਰਾਜਸਭਾ ਮੈਂਬਰ ਸੰਜੀਵ ਕੁਮਾਰ ਅਰੋੜਾ ਨੂੰ ਆਪਣਾ ਉਮੀਦਵਾਰ ਬਣਾ ਦਿੱਤਾ ਹੈ।
ਜਦੋਂ ਕਿ ਖਬਰਾਂ ਇਹ ਵੀ ਹਨ ਕਿ ਅਕਾਲੀ ਦਲ ਭਾਜਪਾ ਕਾਂਗਰਸ ਅਤੇ ਹੋਰ ਧਿਰਾਂ ਇਸ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਜਲਦ ਐਲਾਨ ਸਕਦੀਆਂ ਹਨ।