All Latest NewsNews FlashPunjab NewsTop BreakingTOP STORIES

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਕੈਲਗਰੀ

 

Canada :

ਤਰਨਤਾਰਨ ਦੇ ਪਿੰਡ ਦੇਉ ਦੇ ਇੱਕ ਨੌਜਵਾਨ ਦੀ ਕੈਲਗਰੀ ‘ਚ ਰਹਿੰਦੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਰੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਹੁਣ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਦੇਉ ਦੇ ਕੈਨੇਡਾ ‘ਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿੱਚ ਹੈ। ਰੁਪਿੰਦਰ ਸਿੰਘ ਵਿਆਹਿਆ ਹੋਇਆ ਸੀ।

ਰੁਪਿੰਦਰ ਸਿੰਘ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ, ਜਿੱਥੇ ਉਸਨੂੰ ਕੰਮ ਵੀ ਨਹੀਂ ਮਿਲ ਰਿਹਾ ਅਤੇ ਹੁਣ ਕੁਝ ਦਿਨ ਪਹਿਲਾਂ ਹੀ ਉਸਨੂੰ ਕੰਮ ਮਿਲਿਆ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਬੀਤੇ ਦਿਨ ਰੁਪਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰਕੇ ਉਸਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ, ਜਿਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ।

ਪਰਿਵਾਰ ਨੇ ਸਰਬੱਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਰੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ।

 

Leave a Reply

Your email address will not be published. Required fields are marked *