ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ‘ਚ ਨਵੀਂ ਸਿੱਖਿਆ ਨੀਤੀ-2020 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ ਸਰਕਾਰ
ਜਿਹੜਾ ਖਜ਼ਾਨੇ ਵਿਚੋਂ ਇੱਕ ਰੁਪਈਆ ਵੀ ਫ਼ਾਇਦਾ ਲੈਂਦਾ ਹੈ, ਉਹਨਾਂ ਸਾਰਿਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਲਾਜ਼ਮੀ ਕਰੇ ਸਰਕਾਰ: ਜਸਵਿੰਦਰ ਸਿੰਘ ਸਮਾਣਾ
ਪੰਜਾਬ ਨੈੱਟਵਰਕ, ਪਟਿਆਲਾ-
ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸੱਕਤਰ ਪਰਮਜੀਤ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ਟ ਸੈਸ਼ਨ ਵਿੱਚ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇ ਅਤੇ ਪੰਜਾਬ ਦੇ ਸੱਭਿਆਚਾਰ, ਧਰਾਤਲ ਅਤੇ ਵਿਰਸੇ ਅਤੇ ਪੰਜਾਬ ਦੇ ਹਾਲਾਤਾਂ ਨੂੰ ਮੁੱਖ ਰੱਖ ਕੇ ਆਪਣੀ ਨਵੀਂ ਸਿੱਖਿਆ ਨੀਤੀ ਬਣਾਈ ਜਾਵੇ।
ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਕਾਰਨ ਪੰਜਾਬ ਦੀ ਸਿੱਖਿਆ ਤਬਾਹ ਹੋ ਜਾਵੇਗੀ ਤੇ ਨਿੱਜੀ ਸੰਸਥਾਵਾਂ ਦੇ ਦਖ਼ਲ ਕਾਰਨ ਸਿੱਖਿਆ ਮਹਿੰਗੀ ਹੋ ਜਾਵੇਗੀ ਤੇ ਗਰੀਬ ਲੋਕਾਂ ਤੋਂ ਖੁੱਸ ਜਾਵੇਗੀ। ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇਸ਼ ਦੇ ਵੱਖਰੇ ਵੱਖਰੇ ਸੱਭਿਆਚਾਰਾਂ ਨੂੰ ਖਤਮ ਕਰ ਦੇਵੇਗੀ ਜਿਸ ਕਾਰਨ ਪੰਜਾਬ ਦੀ ਆਪਣੀ ਪਹਿਚਾਣ ਖਤਰੇ ਵਿਚ ਹੈ। ਬਹੁਤ ਸਾਰੇ ਰਾਜਾਂ ਨੇ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਨਾ ਕਰਨ ਦਾ ਫੈਸਲਾ ਕੀਤਾ ਹੈ ਜਿਸ ਤੋਂ ਪੰਜਾਬ ਨੂੰ ਵੀ ਸੇਧ ਲੈਣੀ ਚਾਹੀਦੀ ਹੈ।
ਆਗੂਆਂ ਨੇ ਹੋਰ ਅੱਗੇ ਕਿਹਾ ਕਿ 2015 ਨੂੰ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਅਨੁਸਾਰ ਸਾਰੇ ਮੁਲਾਜ਼ਮਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰਨ ਨੂੰ ਹੋਰ ਸੋਧ ਕੇ ਲਾਗੂ ਕੀਤਾ ਜਾਵੇ ਕੇ ਜਿਹੜਾ ਵਿਅਕਤੀ ਪੰਜਾਬ ਦੇ ਖਜ਼ਾਨੇ ਵਿਚੋਂ ਇੱਕ ਰੁਪਈਆ ਵੀ ਕੋਈ ਫਾਇਦਾ ਲੈਂਦਾ ਹੈ ਉਹਨਾਂ ਸਾਰਿਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨੇ ਚਾਹੀਦੇ ਹਨ ਕੋਈ ਮੁਲਾਜਮ, ਵਿਧਾਇਕ, ਮੰਤਰੀ ਜਾਂ ਮੈਂਬਰ ਪਾਰਲੀਮੈਂਟ ਹੀ ਕਿਉ ਨਾ ਹੋਵੇ। ਕਾਮਨ ਸਕੂਲ ਪ੍ਰਣਾਲੀ ਲਾਗੂ ਕਰਨ ਦਾ ਮਤਾ ਵੀ ਪਾਸ ਕਰਨਾ ਚਾਹੀਦਾ ਹੈ ਤਾਂ ਕਿ ਸਾਰੇ ਲੋਕਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰਨ ਤਾਂ ਹੀ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਲੁੱਟ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ,ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ, ਜਸਵਿੰਦਰਪਾਲ ਸ਼ਰਮਾ, ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਜੁਗਪ੍ਰਗਟ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ, ਗੁਰਵਿੰਦਰ ਸਿੰਘ ਜਨੇਹੇੜੀਆਂ, ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ, ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਭੁਪਿੰਦਰ ਸਿੰਘ ਕੋੜਾ,ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ ਖੰਗੂੜਾ, ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ ਆਦਿ ਅਧਿਆਪਕ ਆਗੂ ਸ਼ਾਮਿਲ ਸਨ।