ਅਮਰੀਕਾ ‘ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
ਵਾਸਿੰਗਟਨ
ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ।
ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।
ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨਾਲ ਸਬੰਧਤ ਕੋਈ ਵੀ ਫੋਟੋ-ਵੀਡੀਓ ਪੁਲੀਸ ਨਾਲ ਸਾਂਝੀ ਕਰਨ।
ਲਾਸ ਕਰੂਸ ਸਿਟੀ ਕਾਉਂਸਲਰ ਟੈਮ ਜੋਹਾਨਾ ਬੇਨਕੋਮੋ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਅੱਜ ਕਲ ਅਜਿਹੀਆਂ ਘਟਨਾਵਾਂ ਵਾਪਰਨ ਦਾ ਡਰ ਬਣਿਆ ਹੈ, ਫਿਰ ਵੀ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਦੋਬਾਰਾ ਅਜਿਹਾ ਕਦੇ ਨਾ ਹੋਵੇ।