Punjab Breaking: ਪੰਜਾਬ ਦੇ ਕੈਬਨਿਟ ਮੰਤਰੀ ਨੂੰ ਵੱਡਾ ਝਟਕਾ, ਵਿਦੇਸ਼ ਜਾਣ ਦੀ ਨਹੀਂ ਮਿਲੀ ਇਜਾਜ਼ਤ
Punjab Breaking: ਖੇਤੀਬਾੜੀ ਮੰਤਰੀ ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਆਪਣੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਮਰੀਕਾ ਜਾਣਾ ਸੀ
ਪੰਜਾਬ ਨੈੱਟਵਰਕ, ਚੰਡੀਗੜ੍ਹ
Punjab Breaking: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੂੰ ਕੇਂਦਰ ਸਰਕਾਰ ਝਟਕਾ ਦਿੰਦਿਆ ਹੋਇਆ ਉਨ੍ਹਾਂ ਨੂੰ ਅਮਰੀਕਾ ਜਾਣ ਦੀ ਆਗਿਆ ਨਹੀਂ ਦਿੱਤੀ ਹੈ।
ਜਾਣਕਾਰੀ ਅਨੁਸਾਰ, ਖੇਤੀਬਾੜੀ ਮੰਤਰੀ ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਆਪਣੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਮਰੀਕਾ ਜਾਣਾ ਸੀ ਅਤੇ ਉੱਥੇ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ। ਪਰ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਆਗਿਆ ਕੇਂਦਰ ਨੇ ਨਹੀਂ ਦਿੱਤੀ ਹੈ।
ਜਾਣਕਾਰੀ ਇਹ ਹੈ ਕਿ ਅਮਰੀਕਾ ਵਿੱਚ ਮੰਤਰੀ ਖੁੱਡੀਆਂ ਨੇ ਪੰਜਾਬ ਦੇ ਡੇਅਰੀ ਕਿਸਾਨਾਂ ਨਾਲ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਗਾਵਾਂ ਲਈ ਵੀਰਜ ਪ੍ਰਾਪਤ ਕਰਨ ਲਈ ਸਮਝੌਤਾ ਕਰਨਾ ਸੀ।
ਯਾਤਰਾ ਦਾ ਸਾਰਾ ਖਰਚਾ ਪੰਜਾਬ ਪਸ਼ੂ ਧਨ ਵਿਕਾਸ ਬੋਰਡ ਵੱਲੋਂ ਚੁੱਕਿਆ ਜਾਣਾ ਸੀ। ਉਨ੍ਹਾਂ ਨੇ ਮਾਰਚ ਦੇ ਪਹਿਲੇ ਹਫ਼ਤੇ ਇਸ ਦੌਰੇ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਹਾਲਾਂਕਿ, ਵਿਦੇਸ਼ ਮੰਤਰਾਲੇ ਨੇ ਯਾਤਰਾ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।