All Latest NewsNews FlashPunjab News

ਵੱਡੀ ਖ਼ਬਰ: ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੰਸ ਰੱਦ

 

ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ

ਅੰਮ੍ਰਿਤਸਰ

ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸੀ ਹੋਲਡਰ ਦਾ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਦਾ ਲਾਇਸੰਸ ਰੱਦ ਕੀਤਾ ਹੈ।

ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਇਸ ਏਜੰਸੀ ਦਾ ਲਾਇਸੰਸ ਰੀਨਿਊ ਹੋਣ ਵਾਲਾ ਸੀ ਅਤੇ ਇਸ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪਰੰਤੂ ਲਾਇਸੰਸੀ ਵਲੋਂ ਲਾਇਸੰਸ ਰੀਨਿਊ ਕਰਨ ਦੀ ਕੋਈ ਪ੍ਰਤੀ ਬੇਨਤੀ ਨਹੀਂ ਕੀਤੀ ਗਈ, ਇਸ ਅਧਾਰ ਤੇ ਇਸ ਦਾ ਲਾਇਸੰਸ ਰੱਦ ਕੀਤਾ ਗਿਆ ਹੈ।

ਵਧੀਕ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਜੇ.ਜੇ. ਕੰਸਟਲੈਂਟਸ ਹਾਈਡ ਮਾਰਕੀਟ, ਹੁਸੈਨਪੁਰਾ ਚੌਂਕ ਅੰਮ੍ਰਿਤਸਰ ਪੰਜਾਬ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।

 

Leave a Reply

Your email address will not be published. Required fields are marked *