ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ
ਸੂਬਾ ਸਰਕਾਰ ਨੇ ਸੋਮਵਾਰ, 31 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ
ਚੰਡੀਗੜ੍ਹ-
ਪੰਜਾਬ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ।
ਸੂਬਾ ਸਰਕਾਰ ਨੇ ਸੋਮਵਾਰ, 31 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਈਦ-ਉਲ-ਫਿਤਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।