ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁੱਦਾ
ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁੱਦਾ
ਵਿਧਾਨ ਸਭਾ ’ਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਜਾਰੀ ਹੋਏ ਨੋਟੀਫਿਕੇਸ਼ਨ ਦਾ ਮਾਮਲਾ ਚੁੱਕਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਅੱਜ ਫਿਰ ਗੂੰਜਿਆ ਹੈ। ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਿਆ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਅੱਜ ਤੱਕ ਲਾਗੂ ਨਹੀਂ ਹੋ ਸਕਿਆ।
ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਜਾਰੀ ਹੋਏ ਕਰੀਬ ਡੇਢ ਸਾਲ ਬੀਤ ਚੁੱਕਿਆ ਹੈ, ਪ੍ਰੰਤੂ ਅੱਜ ਤੱਕ ਲਾਗੂ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਸਾਡੀ ਕਾਂਗਰਸ ਸਰਕਾਰਾਂ ਨੇ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੇਤਨ ਸਬੰਧੀ ਤਾਂ ਅਜੇ 12 ਫੀਸਦੀ ਦੇਣ ਦਾ ਕੋਈ ਪਤਾ ਨਹੀਂ ਹੈ।