ਵੱਡੀ ਖ਼ਬਰ: BSF ਦੇ ਨਾਲ ਸਰਹੱਦਾਂ ‘ਤੇ ਤਾਇਨਾਤ ਹੋਣਗੇ ਪੰਜਾਬ ਹੋਮਗਾਰਡ ਦੇ ਜਵਾਨ
ਚੰਡੀਗੜ੍ਹ
ਬਜਟ 2025-26 ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਦੇ ਨਾਲ ਹੋਮ ਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ।
ਸਰਹੱਦ ‘ਤੇ ਤਾਇਨਾਤ ਕੀਤੇ ਜਾਣ ਵਾਲੇ ਹੋਮ ਗਾਰਡ ਕਰਮਚਾਰੀ ਦੂਜੀ ਰੱਖਿਆ ਲਾਈਨ ਵਜੋਂ ਕੰਮ ਕਰਨਗੇ। ਚੀਮਾ ਨੇ ਕਿਹਾ ਕਿ ਇਸ ਲਈ 5000 ਹੋਮ ਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ।
ਇਸ ਲਈ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਚੁਣਿਆ ਜਾਵੇਗਾ ਜਿਨ੍ਹਾਂ ਵਿੱਚ ਪੰਜਾਬ ਦੀ ਰੱਖਿਆ ਕਰਨ ਦਾ ਜਨੂੰਨ ਹੈ ਅਤੇ ਉਹ ਦੁਸ਼ਮਣਾਂ ‘ਤੇ ਤਿੱਖੀ ਨਜ਼ਰ ਰੱਖ ਸਕਦੇ ਹਨ।