ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਕਿਸਾਨ ਸੰਘਰਸ਼ ਦੀ ਡੱਟਵੀਂ ਹਮਾਇਤ ਦਾ ਐਲਾਨ

All Latest NewsNews FlashPunjab News

 

28 ਮਾਰਚ ਨੂੰ ਤਹਿਸੀਲ ਅਤੇ ਜ਼ਿਲ੍ਹਾ ਹੈੱਕੁਆਰਟਰਾਂ ਤੇ ਮਨਾਏ ਜਾ ਰਹੇ ਜ਼ਬਰ ਵਿਰੋਧੀ ਦਿਵਸ ਦੇ ਸੰਘਰਸ਼ ਸੱਦੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਅਸਫਲ ਬਣਾਉਣ ਲਈ ਅਪਣਾਏ ਜਾ ਰਹੇ ਜਾਬਰ ਹਥਕੰਡਿਆਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਸਾਨਾਂ ਦੇ ਹੱਕੀ ਸੰਘਰਸ਼ ਦੀ ਡੱਟਵੀਂ ਹਮਾਇਤ ਦਾ ਐਲਾਨ ਕੀਤਾ।

ਆਗੂਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਇਸ ਸਮੇਂ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਅਤੇ ਮੁਨਾਫ਼ੇ ਦੀਆਂ ਲੋੜਾਂ ਦੀ ਪੂਰਤੀ ਲਈ ਸਾਰੇ ਸਰਕਾਰੀ ਵਿਭਾਗਾਂ ਸਮੇਤ ਸਰਕਾਰੀ ਮੰਡੀਆਂ ਦਾ ਨਿੱਜੀਕਰਨ ਕਰਨ,ਪੱਕੇ ਰੁਜ਼ਗਾਰ ਅਤੇ ਫਸਲੀ ਖਰੀਦ ਦੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੋਂ ਹਟਣ ਲਈ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਤਨਖਾਹ ਨਿਸ਼ਚਿਤ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਤੇ ਕਿਸਾਨੀ ਫਸਲਾਂ ਦੀ ਖਰੀਦ ਦੀ ਆਪਣੀ ਜ਼ਿੰਮੇਵਾਰੀ ਨੂੰ ਛੱਡਕੇ ਲੁਟੇਰਿਆਂ ਦੀ ਸੇਵਾ ਦੇ ਰਾਹ ਪਈ ਹੋਈ ਹੈ ਅਤੇ ਇਸ ਲੋੜ ਦੀ ਪੂਰਤੀ ਲਈ ਮਿਹਨਤਕਸ਼ ਲੋਕਾਂ ਵੱਲੋਂ ਖੂਨ ਦੇਕੇ ਹਾਸਲ ਕੀਤੇ ਜਥੇਬੰਦ ਹੋਣ ਅਤੇ ਸੰਘਰਸ਼ ਦੇ ਹੱਕ ਨੂੰ ਜਬਰ ਦੇ ਜੋਰ ਕੁਚਲਣ ਦੇ ਰਾਹ ਤੇ ਹੈ।

ਚੰਡੀਗੜ੍ਹ ਜਾ ਰਹੇਂ ਕਿਸਾਨਾਂ ਨੂੰ ਜਬਰ ਦੇ ਜੋਰ ਜਾਣ ਤੋਂ ਰੋਕਣ, ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰਨ,ਸ਼ੰਭੂ ਅਤੇ ਖਨੌਰੀ ਮੋਰਚਿਆਂ ਨੂੰ ਜਬਰ ਦੇ ਜੋਰ ਨਾਲ਼ ਕੁਚਲਣ ਦੀਆਂ ਤਾਜ਼ਾ ਉਦਾਹਰਣਾਂ ਦੇਸ਼ ਦੇ ਲੋਕਾਂ ਦੇ ਸਾਹਮਣੇ ਹਨ, ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸਰਕਾਰ ਵੱਲੋਂ ਅਪਣਾਏ ਕਾਰਪੋਰੇਟ ਸੇਵਾ ਦੇ ਰਾਹ ਅਤੇ ਇਸ ਨੂੰ ਸਫਲ ਬਣਾਉਣ ਦੇ ਭਰਮ ਨੂੰ ਜਾਬਰ ਹਥਕੰਡਿਆਂ ਰਾਹੀ ਖਿੰਡਾਉਣ ਦੇ ਹਥਕੰਡਿਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕਿਸਾਨ ਸੰਘਰਸ਼ ਦੀ ਜ਼ੋਰਦਾਰ ਹਿਮਾਇਤ ਦਾ ਐਲਾਨ ਕਰਦਾ ਹੈ ਅਤੇ ਕਿਸਾਨਾਂ ਵੱਲੋਂ 28 ਮਾਰਚ ਨੂੰ ਤਹਿਸੀਲ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਕਰਦਾ ਹੋਇਆ ਪੰਜਾਬ ਦੇ ਸਮੂਹ ਆਊਟਸੋਰਸ਼ਡ, ਇਨਲਿਸਟਮੈਂਟ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਇਸ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *