Punjab News: ਭਗਵੰਤ ਮਾਨ ਸਰਕਾਰ ਦਾ ਖ਼ਜ਼ਾਨਾ ਖ਼ਾਲੀ! ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਵੀ ਬਜਟ ਨਹੀਂ

All Latest NewsNews FlashPunjab News

 

Punjab News: ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਵਿੱਚ ਵਿਆਪਕ ਰੋਸ – ਸੁਰਿੰਦਰ ਪੁਆਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੰਜਾਬ ਨੂੰ ਕਰਜ਼ ਮੁਕਤ ਕਰਕੇ ਪੰਜਾਬ ਦਾ ਖਜ਼ਾਨਾ ਭਰਨ ਦੀਆਂ ਗੱਲਾਂ ਕਰਨ ਵਾਲ਼ੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਪਿਛਲੇ ਕਈ ਸਾਲਾਂ ਬਾਅਦ ਇਸ ਸਾਲ ਪੰਜਾਬ ਦੇ ਵੱਡੀ ਗਿਣਤੀ ਵਿੱਚ ਸਿੱਖਿਆ ਵਿਭਾਗ ਦੇ ਮੁਲਾਜ਼ਮ ਤੇ ਅਧਿਆਪਕ ਫ਼ਰਵਰੀ ਦੀ ਤਨਖ਼ਾਹ ਨੂੰ ਤਰਸ ਰਹੇ ਹਨ।

ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ,ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਤੇ ਜਿੰਦਰ ਪਾਇਲਟ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖ਼ਾਨਪੁਰ, ਵਿੱਤ ਸਕੱਤਰ ਨਵੀਨ ਸਚਦੇਵਾ ਜ਼ੀਰਾ, ਸਲਾਹਕਾਰ ਪ੍ਰੇਮ ਚਾਵਲਾ, ਗੁਰਪ੍ਰੀਤ ਸਿੰਘ ਮਾੜੀਮੇਘਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਪਰਮਿੰਦਰਪਾਲ ਸਿੰਘ ਕਾਲੀਆ ਆਗੂਆਂ ਵਲੋ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸਕੂਲਾਂ ਨੂੰ ਹਾਲੇ ਤੱਕ ਲੋੜੀਂਦਾ ਬਜ਼ਟ ਜਾਰੀ ਨਹੀਂ ਕੀਤਾ ਗਿਆ।

ਜਿਸ ਕਾਰਨ ਆਧਿਆਪਕਾਂ ਤੇ ਮੁਲਾਜ਼ਮਾਂ ਦੀ ਫ਼ਰਵਰੀ ਮਹੀਨੇ ਦੀ ਤਨਖ਼ਾਹ ਹਾਲੇ ਤੱਕ ਮਿਲਣੀ ਨਸੀਬ ਨਹੀਂ ਹੋਈ। ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਫਰਵਰੀ ਮਹੀਨੇ ਦਾ ਬਜਟ ਜਾਰੀ ਕੀਤਾ ਜਾਵੇ ਕਿਉਂਕਿ ਕਰਮਚਾਰੀਆਂ ਤੇ ਉਹਨਾਂ ਦੇ ਪਰਿਵਾਰਾਂ ਦੀਆਂ ਆਪਣੀਆਂ ਵਿੱਤੀ ਲੋੜਾਂ ਹਨ। ਆਗੂਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਅਤੇ ਉਚ ਅਧਿਕਾਰੀਆਂ ਦੀਆਂ ਗਲਤੀਆਂ ਦਾ ਖਮੀਆਜਾ ਮੁਲਾਜ਼ਮਾਂ ਨੂੰ ਭੁਗਤਣਾ ਪੈਂਦਾ ਹੈ।

ਜਦਕਿ ਮੁਲਾਜ਼ਮ ਵਿਭਾਗਾਂ ਵਿੱਚ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ। ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪੇ ਕਮਿਸ਼ਨ ਦੇ ਬਣਦੇ ਬਕਾਏ ਜਾਰੀ ਨਾ ਕਰਨ, ਪੇਂਡੂ ਏਰੀਆ ਭੱਤਾ ਤੇ ਬਾਰਡਰ ਏਰੀਆ ਭੱਤਾ ਲਾਗੂ ਨਾ ਕਰਨ, ਏ ਸੀ ਪੀ ਸਕੀਮ ਨਾ ਕਰਨ ਕਰਕੇ ਵੀ ਪੰਜਾਬ ਸਰਕਾਰ ਤੋਂ ਨਿਰਾਸ਼ ਚਲ ਰਹੇ ਹਨ। ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਰੋਸ ਦੇ ਰੂਪ ਵਿੱਚ ਭੁਗਤਣਾ ਪਵੇਗਾ। ਇਸ ਸਮੇਂ ਧਰਮ ਸਿੰਘ ਮਲੌਦ ਪ੍ਰਧਾਨ, ਕੁਲਦੀਪ ਸਿੰਘ ਪੱਖੋਵਾਲ ਪ੍ਰਧਾਨ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *