All Latest NewsNews FlashPunjab News

ਭਗਵੰਤ ਮਾਨ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਕੀਤਾ ਅਣਗੌਲਿਆ, ਰੈਗੂਲਰ ਹੋਣ ਦੇ ਬਾਵਜੂਦ ਵੀ CSR ਰੂਲ ਨਹੀਂ ਕੀਤੇ ਲਾਗੂ

 

ਪੰਜਾਬ ਨੈੱਟਵਰਕ, ਫਿਰੋਜਪੁਰ

ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਫਿਰੋਜਪੁਰ, ਇਕਾਈ ਤਹਿਸੀਲ ਫਿਰੋਜ਼ਪੁਰ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਦਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕਾਂ ਦੀਆਂ ਸਰਕਾਰ ਪੱਧਰ ਅਤੇ ਅਫਸਰ ਸ਼ਾਹੀ ਪੱਧਰ ਤੇ ਲਟਕਦੀਆਂ ਮੰਗਾਂ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਜਨਰਲ ਸਕੱਤਰ ਫਿਰੋਜਪੁਰ ਸਰਦਾਰ ਰਵੀ ਇੰਦਰ ਸਿੰਘ ਗਿੱਲ ਅਤੇ ਸਰਵਜੋਤ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਸਦਾ ਤੋਂ ਹੀ ਵਿਤਕਰਾ ਕਰਦੀਆਂ ਰਹੀਆਂ ਹਨ ਅਤੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕੰਪਿਊਟਰ ਅਧਿਆਪਕਾਂ ਨੂੰ ਅਣਗੌਲਿਆ ਕਰ ਰੱਖਿਆ ਹੈ।

ਸਰਕਾਰੀ ਸਕੂਲਾਂ ਦੇ ਵਿੱਚ ਰੀੜ ਦੀ ਹੱਡੀ ਦੇ ਤੌਰ ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਅਜੇ ਤੱਕ ਰੈਗੂਲਰ ਹੋਣ ਦੇ ਬਾਵਜੂਦ ਵੀ ਸੀਐਸਆਰ ਰੂਲ ਨਹੀਂ ਦਿੱਤੇ ਗਏ ਅਤੇ ਨਾ ਹੀ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ।

ਕੰਪਿਊਟਰ ਅਧਿਆਪਕ ਯੂਨੀਅਨ ਲੰਬੇ ਸਮੇਂ ਤੋਂ ਇਹਨਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਗੂਆਂ ਨੇ ਦੱਸਿਆ ਕਿ ਡਬਲ ਬੈਂਚ ਹਾਈਕੋਰਟ ਤੋਂ ਵੀ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਜੱਜਮੈਂਟ ਆ ਚੁੱਕੀ ਹੈ ਪਰ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਸ ਨੂੰ ਲਾਗੂ ਕਰਨ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ। ਸਰਕਾਰ ਨਾਲ ਅਣਗਿਣਤ ਮੀਟਿੰਗਾਂ ਦੇ ਬਾਵਜੂਦ ਵੀ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।

ਯੂਨੀਅਨ ਆਗੂਆਂ ਨੇ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਜਲਦ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਦੇ ਵਿੱਚ ਸ਼ਿਫਟ ਨਹੀਂ ਕੀਤਾ ਜਾਂਦਾ ਤਾਂ ਜਲਦ ਹੀ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ ਤੇ ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਅਤੇ ਅਫਸਰਸ਼ਾਹੀ ਦੀ ਹੋਵੇਗੀ।

ਇਸ ਮੀਟਿੰਗ ਵਿੱਚ ਰੋਹਿਤ ਸ਼ਰਮਾ, ਮਨੀਸ਼ ਕੁਮਾਰ, ਇੰਦਰਜੀਤ ਸਿੰਘ ਕਲਸੀ, ਸੰਜੀਵ ਮਨਚੰਦਾ, ਮੁਕੇਸ਼ ਚੌਹਾਨ, ਅਮਨਦੀਪ ਬੱਤਰਾ, ਪ੍ਰਿਤਪਾਲ ਸਿੰਘ, ਸਤੀਸ਼ ਕੁਮਾਰ, ਅਮਿਤ ਬਾਰੀਆ, ਹਰਬੰਸ ਸਰਾਰੀ, ਵੰਦਨਾ ਮੈਡਮ, ਕਮਲਾ ਮੈਡਮ, ਰਿੰਪੀ ਮੈਡਮ, ਕਿਰਨ ਮੈਡਮ, ਪ੍ਰੀਤੀ ਮੈਡਮ, ਨੈਨਸੀ ਮੈਡਮ, ਅਤੇ ਹੋਰ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਸ਼ਾਮਿਲ ਹੋਏ।

 

Leave a Reply

Your email address will not be published. Required fields are marked *