Rain Alert: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ- ਮੌਸਮ ਵਿਭਾਗ ਵੱਲੋਂ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ
Rain Alert: ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ
Rain Alert: ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਗੁਆਂਢੀ ਸੂਬੇ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਅਜਿਹਾ ਹੋਣ ਜਾ ਰਿਹਾ ਹੈ।
ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਵੀ ਪਵੇਗਾ।
ਮੌਸਮ ਵਿਭਾਗ ਨੇ ਹਿਮਾਚਲ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ, ਖਾਸ ਕਰਕੇ ਕਿਸਾਨਾਂ ਅਤੇ ਖੁੱਲੇ ਖੇਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
ਤੇਜ਼ ਹਵਾਵਾਂ ਅਤੇ ਤੂਫਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਪੱਕੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਸ਼ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਖੇਤਾਂ ਵਿੱਚ ਕੰਮ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।