‘ਖ਼ਾਲੀ ਪੀਪਾ’ ਸਾਬਤ ਹੋਇਆ ਭਗਵੰਤ ਮਾਨ ਸਰਕਾਰ ਦਾ ਚੌਥਾ ਬਜਟ! ਔਰਤਾਂ ਨੂੰ ਹਾਲੇ ਵੀ ਨਹੀਂ ਮਿਲਣੇ 1100-1100 ਰੁਪਏ
Punjab Women 1100 RS Scheme : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਆਪਣਾ ਬਜਟ ਪੇਸ਼ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਦਾ ਬਜਟ ਪੇਸ਼ ਕੀਤਾ।
ਇਸ ਬਜਟ ਦੌਰਾਨ ਸਾਰੀਆਂ ਦੀਆਂ ਨਜ਼ਰਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇੱਕ ਹਜ਼ਾਰ ਰੁਪਏ ਸਕੀਮ ’ਤੇ ਸੀ। ਇਹ ਪੰਜਾਬ ਸਰਕਾਰ ਦਾ ਚੌਥਾ ਬਜਟ ਹੈ ਪਰ ਇਸ ਬਜਟ ’ਚ ਵੀ ਮਹਿਲਾਵਾਂ ਲਈ 1100 ਰੁਪਏ ਦੇਣ ਦੀ ਸਕੀਮ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ।
ਮਾਨ ਸਰਕਾਰ ਦੀ ਚੁੱਪੀ
ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਦੇ ਤਿੰਨ ਸਾਲ ਬਾਅਦ ਵੀ, ਔਰਤਾਂ ਅਜੇ ਵੀ ਇੰਤਜ਼ਾਰ ਕਰ ਰਹੀਆਂ ਹਨ।
‘ਆਪ’ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਅਤੇ ਇਹ ਰਕਮ ਸਿੱਧੀ ਉਨ੍ਹਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ।
ਪਰ ਸੀਐੱਮ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਇਸ ਯੋਜਨਾ ‘ਤੇ ਚੁੱਪੀ ਧਾਰੀ ਹੋਈ ਹੈ। ਇਸ ਵਾਰ ਕੁਝ ਐਲਾਨ ਹੋਣ ਦੀ ਉਮੀਦ ਸੀ, ਪਰ ਬਜਟ ਵਿੱਚ ਵੀ ਇਸ ਮੁੱਦੇ ‘ਤੇ ਚੁੱਪੀ ਧਾਰੀ ਹੋਈ ਸੀ।
ਪੰਜਾਬ ਦੀਆਂ ਇੱਕ ਕਰੋੜ ਔਰਤਾਂ ਦੀਆਂ ਉਮੀਦਾਂ ਟੁੱਟੀਆਂ
ਕਾਬਿਲੇਗੌਰ ਹੈ ਕਿ ਸੂਬੇ ਭਰ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਲਗਭਗ ਇੱਕ ਕਰੋੜ ਔਰਤਾਂ ਹਨ। 2022 ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਰਾਜ ਦੀਆਂ ਇੱਕ ਕਰੋੜ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ।
ਮਾਨ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦਾ ਵਜ਼ੀਫ਼ਾ ਦੇਣ ਦਾ ਵਾਅਦਾ ਕੀਤਾ ਸੀ।
ਹਾਲਾਂਕਿ ਜਦੋਂ ਲੋਕਾਂ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਦੇਰੀ ਬਾਰੇ ਸਵਾਲ ਉਠਾਏ, ਤਾਂ ਇਸਨੂੰ ਸ਼ੁਰੂ ਕਰਨ ਦੀ ਬਜਾਏ, ਸੀਐਮ ਮਾਨ ਨੇ ਮਈ 2024 ਵਿੱਚ ਐਲਾਨ ਕੀਤਾ ਕਿ ਇਹ ਰਕਮ ਵਧਾ ਕੇ 1100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਪਰ ਹੁਣ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। ਖ਼ਬਰ ਸ੍ਰੋਤ – ਪੀਟੀਸੀ