ਵੱਡੀ ਖ਼ਬਰ: ਪੰਜਾਬ ਦੀ ਅਦਾਲਤ ਨੇ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਚਾਰ ਸਾਲਾ ਬੱਚੀ ਦੇ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਲੁਧਿਆਣਾ ਦੀ ਇਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ।
ਜਾਣਕਾਰੀ ਅਨੁਸਾਰ, ਐਡੀਸ਼ਨਲ ਸੈਸ਼ਨ ਜੱਜ ਫਾਸਟ ਟਰੈਕ ਅਦਾਲਤ ਅੰਡਰ ਪੋਸਕੋ ਕੋਰਟ ਅਮਰਜੀਤ ਸਿੰਘ ਨੇ ਉਕਤ ਬਲਾਤਕਾਰ ਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਯੂਪੀ ਦੇ ਫਤਿਹਪੁਰ ਇਲਾਕੇ ਦੇ ਰਹਿਣ ਵਾਲੇ ਦੋਸ਼ੀ ਸੋਨੂੰ ਨੇ ਕਰੀਬ ਇੱਕ ਸਾਲ ਪਹਿਲਾਂ ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਰਹਿਣ ਆਈ 4 ਸਾਲਾਂ ਦੀ ਬੱਚੀ ਬਲਾਤਕਾਰ ਤੋਂ ਬਾਅਦ ਕਤਲ ਕਰਕੇ ਲਾਸ਼ ਨੂੰ ਬੈਡ ਬਾਕਸ ਵਿੱਚ ਬੰਦ ਕਰ ਦਿੱਤਾ ਸੀ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਸੋਨੂੰ ਫਰਾਰ ਹੋ ਗਿਆ ਸੀ ਅਤੇ ਕੁੱਝ ਸਮੇਂ ਬਾਅਦ ਹੀ ਦੋਸ਼ੀ ਨੂੰ ਫੜ ਲਿਆ ਗਿਆ। ਅਦਾਲਤ ਵਿੱਚ ਪੁਲਿਸ ਨੇ ਉਕਤ ਕੇਸ ਸਬੰਧੀ ਚਲਾਨ ਪੇਸ਼ ਕੀਤਾ ਅਤੇ ਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਸੋਨੂੰ ਨੂੰ ਮੌਤ ਦੀ ਸਜ਼ਾ ਸੁਣਾਈ ਹੈ।