Punjab News: ਵਿਧਾਨ ਸਭਾ ‘ਚ ਉੱਠਿਆ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਧਾਉਣ ਦਾ ਮੁੱਦਾ

All Latest NewsNews FlashPunjab News

 

ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਧਾਉਣ ਦਾ ਮੁੱਦਾ ਉਠਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸਵਾਲ ਕੀਤਾ ਕਿ ਕੀ ਸਰਕਾਰ ਕੋਲ ਕੋਈ ਤਜਵੀਜ਼ ਹੈ ਜਿਸ ਵਿੱਚ ਭਵਿੱਖ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ।

ਇਸ ਦਾ ਜਵਾਬ ਦਿੰਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ 9500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ, ਜਿਸ ਵਿੱਚ 60 ਫ਼ੀਸਦੀ ਹਿੱਸਾ ਕੇਂਦਰ ਅਤੇ 40 ਫ਼ੀਸਦੀ ਰਾਜ ਵੱਲੋਂ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 5000 ਰੁਪਏ ਵੀ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਆਂਗਣਵਾੜੀ ਹੈਲਪਰਾਂ ਨੂੰ 5100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਸ ਵਿਚੋਂ 2250 ਕੇਂਦਰ ਅਤੇ ਰਾਜ ਦੇ ਸਹਿਯੋਗ ਨਾਲ ਹਨ ਅਤੇ ਇਸ ਤੋਂ ਇਲਾਵਾ ਇਕੱਲੇ ਰਾਜ ਦਾ ਯੋਗਦਾਨ 2850 ਹੈ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹਰੇਕ ਆਂਗਣਵਾੜੀ ਵਰਕਰ ਨੂੰ ਇੱਕ ਸਾਲ ਬਾਅਦ 500 ਰੁਪਏ ਦਾ ਸਾਲਾਨਾ ਇੰਕਰੀਮੈਂਟ ਮਿਲਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇਨਸੈਂਟਿਵ ਵੀ ਦਿੱਤੇ ਜਾਂਦੇ ਹਨ, ਜੋ 500 ਰੁਪਏ ਪ੍ਰਤੀ ਮਹੀਨਾ ਹੈ।

ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਜੋ ਘਰ-ਘਰ ਜਾ ਕੇ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਕਰਦੀਆਂ ਹਨ, ਉਨ੍ਹਾਂ ਨੂੰ ਵੱਖਰੇ ਤੌਰ ‘ਤੇ 100 ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਖ-ਵੱਖ ਪ੍ਰੋਗਰਾਮਾਂ ਲਈ ਵੱਖ-ਵੱਖ ਪ੍ਰੋਤਸਾਹਨ ਪ੍ਰਦਾਨ ਕਰਦੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *