ਵੱਡੀ ਖ਼ਬਰ: 10ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਲਾਤਾਂ ਚ ਮੌਤ
ਲੁਧਿਆਣਾ
ਇਕ ਦਸਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਨਾਬਾਲਗ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਲੜਕੀ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਵੀਰਵਾਰ ਨੂੰ ਵਿਦਿਆਰਥਣ ਸਾਇੰਸ ਦੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ। ਰਾਤ ਕਰੀਬ 10 ਵਜੇ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ।
ਮ੍ਰਿਤਕ ਲੜਕੀ ਦੀ ਪਛਾਣ ਨਿਸ਼ਾਂਤ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਅੰਜਲੀ ਦੀ ਲਾਸ਼ ਨੂੰ ਫਾਹੇ ਤੋਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।