Punjab News: ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦਾ ਵੱਡਾ ਐਲਾਨ, 2 ਅਪ੍ਰੈਲ ਨੂੰ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ
ਪੰਜਾਬ ਨੈੱਟਵਰਕ, ਬਰੇਟਾ–
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਸੂਬਾ ਪੱਧਰੀ ਇਕੱਠ ਕਰਕੇ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਚ 2 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਉਨ੍ਹਾਂ ਕਹਿਣਾ ਹੈ ਕੀ ਪੰਜਾਬ ਦੀ ਆਪ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਕਰਕੇ ਵੈਰੀਫਿਕੇਸ਼ਨ ਦੇ ਨਾਮ ਤੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਨੌਜਵਾਨਾਂ ਨੂੰ ਸੜਕਾਂ ਤੇ ਰੁਲਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਸਿੱਖਿਆ ਮੰਤਰੀ ਨਾਲ 4 ਮਾਰਚ ਨੂੰ ਹੋਈ ਮੀਟਿੰਗ ਚ ਉਨ੍ਹਾਂ ਵੱਲੋਂ ਬਜਟ ਸੈਸ਼ਨ ਚ ਹਲ਼ ਦਾ ਭਰੋਸਾ ਦਿੱਤਾ ਸੀ। ਪਰ ਮੀਟਿੰਗ ਬਜਟ ਸੈਸ਼ਨ ਚ ਸਾਡੀ ਬਹਾਲੀ ਸਬੰਧੀ ਕੋਈ ਪੁਖ਼ਤਾ ਹਲ਼ ਨਹੀਂ ਕੀਤਾ ਗਿਆ ਤੇ ਪਹਿਲਾ ਦੀ ਤਰਾਂ ਡੰਗ ਟਪਾਓ ਨੀਤੀ ਅਪਣਾਈ ਗਈ।
ਜਿਸ ਤੋਂ ਅੱਕ ਕੇ ਯੂਨੀਅਨ ਵੱਲੋਂ ਗੰਭੀਰਪੁਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਤੇ ਕਿਹਾ ਗਿਆ ਕਿ ਜਿੰਨੀ ਦੇਰ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦਾ ਪੂਰਨ ਹਲ਼ ਨਹੀਂ ਕਰਦੀ ਉਦੋਂ ਤੱਕ ਇਸੇ ਤਰਾਂ ਸਾਡੀ ਜਥੇਵਦੀ ਵੱਲੋਂ ਕੈਬਿਨਟ ਮੰਤਰੀਆਂ ਦਾ ਘਿਰਾਓ ਜਾਰੀ ਰਹੇਗਾ।
ਰਾਜ ਦੇ ਸਰਕਾਰੀ ਸਕੂਲਾਂ ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ ਜੀ ਐਸ/ਆਈ ਈ ਵੀ/ਏ ਆਈ ਈ/ਐਸ ਟੀ ਆਰ/ਸਿੱਖਿਆ ਪ੍ਰੋਵਾਇਡਰਾਂ ਆਪਣੀ ਜ਼ਿੰਦਗੀ ਦੇ ਅਣਮੁੱਲੇ ਜਵਾਨੀ ਭਰੇ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਤੋਰ ਤੇ ਸੇਵਾਵਾਂ ਨਿਭਾ ਚੁੱਕੇ ਹਨ।
ਹੁਣ ਸਰਕਾਰਾਂ ਨੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਜੋ ਕਿ ਕਾਫ਼ੀ ਲੰਬੇ ਸਮੇਂ ਤੋ ਸਿੱਖਿਆ ਵਿਭਾਗ ਵਿੱਚ ਬਹਾਲੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ।ਪਰ ਲੰਬਾ ਸਮਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਸਿਰਫ਼ ਲਾਰੇ ਤੇ ਲਾਰੇ ਹੀ ਦਿੱਤੇ ਗਏ।
ਇਸ ਮੌਕੇ ਤੇ ਲਖਵਿੰਦਰ ਕੌਰ, ਜਸਵਿੰਦਰ ਕੌਰ,ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਵੀਰਪਾਲ ਕੌਰ, ਵਜ਼ੀਰ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਸੁਨੀਤਾ ਰਾਣੀ, ਬਲਵਿੰਦਰ ਕੌਰ, ਕਰਮਜੀਤ ਕੌਰ, ਮਨਜੀਤ ਸਿੰਘ, ਰਕਿੰਦਰ ਕੌਰ ਆਦਿ ਹਾਜ਼ਰ ਸਨ।