All Latest NewsPunjab News

PSPCL ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਵੱਲੋਂ ਕਿਸਾਨ ਆਗੂ ਮਨਜੀਤ ਸਿੰਘ ਘਰਾਚੋ ਤੇ ਪਰਜਾ ਦਰਜ ਕਰਨ ਦੀ ਨਿਖੇਧੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

PSPCL ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ,ਹਰਜੀਤ ਸਿੰਘ, ਖੁਸ਼ਦੀਪ ਸਿੰਘ ਅਤੇ ਬਲਜਿੰਦਰ ਸਿੰਘ ਲੋਪੋਂ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਿਆਸੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋ ਤੇ ਐਸ.ਸੀ. ਐਕਟ ਤਹਿਤ ਪਰਚਾ ਦਰਜ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਵੱਖ-ਵੱਖ ਤਬਕਿਆਂ ਦੀਆਂ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕਰਕੇ ਸਾਂਝੇ ਤੌਰ ਤੇ ਬਰਨਾਲਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਲੋਕ ਸੰਗਰਾਮ ਰੈਲੀ ਕੀਤੀ ਸੀ। ਲੜਨ ਵਾਲੇ ਲੋਕਾਂ ਦੀ ਉਸਰ ਰਹੀ ਸਾਂਝ ਤੋਂ ਸਰਕਾਰ ਭੈਭੀਤ ਹੋਈ ਪਈ ਹੈ।

ਜਿਸ ਕਰਕੇ ਇਹਨਾਂ ਲੋਕਾਂ ਦੀ ਉਸਰ ਰਹੀ ਸਾਂਝ ਨੂੰ ਤੋੜਨ ਲਈ ਤਰ੍ਹਾਂ ਤਰ੍ਹਾਂ ਦੇ ਹੱਥ ਕੰਢੇ ਵਰਤੇ ਜਾ ਰਹੇ ਹਨ। ਲੋਕਾਂ ਨੂੰ ਧਰਮਾਂ, ਜਾਤਾਂ, ਮਜਹਬਾਂ, ਇਲਾਕਿਆਂ, ਬੋਲੀਆਂ ਦੇ ਨਾਮ ਤੇ ਲੜਾਇਆ ਜਾ ਰਿਹਾ ਹੈ।

ਹੁਣ ਵੀ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਮਨਜੀਤ ਸਿੰਘ ਘਰਾਚੋ ਤੇ ਐਸ.ਸੀ. ਐਕਟ ਤਹਿਤ ਪਰਚਾ ਦਰਜ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ ਆਪਸ ਵਿੱਚ ਵੰਡਣ ਪਾੜਣ ਦਾ ਕੰਮ ਕੀਤਾ ਹੈ। ਪਰ ਲੋਕ ਸਰਕਾਰ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਕਦੇ ਵੀ ਸਰਕਾਰ ਦੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਪਾਟਕ ਪਾਊ ਚਾਲ ਤੋਂ ਸੁਚੇਤ ਰਹਿੰਦਿਆਂ, ਸਰਕਾਰ ਨੂੰ ਭਾਂਜ ਦੇਣ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਆਗੂ ਮਨਜੀਤ ਸਿੰਘ ਘਰਾਚੋ ਤੇ ਦਰਜ ਝੂਠਾ ਪੁਲਿਸ ਕੇਸ ਰੱਦ ਕੀਤਾ ਜਾਵੇ, ਨਹੀਂ ਤਾਂ ਲੋਕ ਇਸ ਧੱਕੇਸ਼ਾਹੀ ਖਿਲਾਫ ਸੰਘਰਸ਼ ਲਾਮਬੰਦ ਕਰਨਗੇ।

Leave a Reply

Your email address will not be published. Required fields are marked *