ਪੰਜਾਬ ‘ਚ ਵਾਪਰੀ ਵੱਡੀ ਘਟਨਾ! ਗੁਰਦੁਆਰੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਲੱਗੀ ਭਿਆਨਕ ਅੱਗ
ਪੰਜਾਬ ਨੈੱਟਵਰਕ, ਸ਼੍ਰੀ ਹਰਗੋਬਿੰਦਪੁਰ ਸਾਹਿਬ
ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭਾਮ ਵਿੱਚ ਲੰਘੀ ਰਾਮ ਗੁਰਦੁਆਰਾ ਸਾਹਿਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ।
ਜਾਣਕਾਰੀ ਅਨੁਸਾਰ, ਸ਼ਾਰਟ ਸਰਕਟ ਦੇ ਕਾਰਨ ਗੁਰਦੁਆਰਾ ਸਾਹਿਬ ਦੇ ਅੰਦਰ ਲੱਗ ਲੱਗਣ ਦੀ ਇਹ ਘਟਨਾ ਵਾਪਰੀ ਹੈ।
ਦੂਜੇ ਪਾਸੇ, ਸ਼੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਟ ਦੀ ਜਾਣਕਾਰੀ ਜਿਵੇਂ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲੱਗੀ ਤਾਂ, ਉਹ ਤੁਰੰਤ ਘਟਨਾ ਸਥਾਨ ਤੇ ਪੁੱਜੇ ਅਤੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਨੇ ਇਸ ਦੌਰਾਨ ਨਿਰਦੇਸ਼ ਦਿੱਤੇ ਕਿ ਗੁਰਦੁਆਰਿਆਂ ਵਿੱਚ 24 ਘੰਟੇ ਪਹਿਰੇਦਾਰੀ ਕੀਤੀ ਜਾਵੇ।