ਵੱਡੀ ਖ਼ਬਰ: ਪੰਜਾਬ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਤੋੜੇ ਬੈਰੀਕੇਡ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸ਼ੰਭੂ, ਖਨੌਰੀ ਮੋਰਚੇ ਨੂੰ ਧੱਕੇ ਦੇ ਨਾਲ ਖ਼ਤਮ ਕਰਵਾਉਣ ਵਿਰੁੱਧ ਅੱਜ ਪੰਜਾਬ ਭਰ ਦੇ ਅੰਦਰ ਮੁੱਖ ਮੰਤਰੀ ਸਮੇਤ ਪੰਜਾਬ ਦੇ 17 ਜਿਲ੍ਹਿਆਂ ਵਿੱਚ 30 ਥਾਵਾਂ ਉੱਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ, ਜਲੰਧਰ ਦੇ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਮੂਹਰੇ ਜਦੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਪੁਲਿਸ ਦੇ ਵੱਲੋਂ ਕਿਸਾਨਾਂ ਨੂੰ ਬੈਰੀਗੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਪਰ ਕਿਸਾਨਾਂ ਦੇ ਵੱਲੋਂ ਬੈਰੀਕੇਡ ਤੋੜ ਕੇ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਗਿਆ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਪੁਲਿਸ ਦੇ ਨਾਲ ਟਕਰਾਅ ਵੀ ਹੋਇਆ।