Road Accident: ਭਿਆਨਕ ਸੜਕ ਹਾਦਸੇ ‘ਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ
ਚੰਡੀਗੜ੍ਹ-
Road Accident : ਸਿਸਵਾਂ-ਕੁਰਾਲੀ ਰੋਡ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਦੋਂਕਿ ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਜ਼ਖਮੀ ਵੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕ ਸਵੇਰੇ ਵਾਪਰਿਆ। ਵਿਦਿਆਰਥੀ ਗੱਡੀ ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਵਿਦਿਆਰਥੀਆਂ ਦੀ ਗੱਡੀ ਦੀ ਕਿਸੇ ਅਗਿਆਤ ਵਾਹਨ ਦੇ ਨਾਲ ਟੱਕਰ ਹੋ ਗਈ।
ਜਿਸ ਦੇ ਕਾਰਨ ਤਿੰਨ ਵਿਦਿਆਰਥੀਆਂ ਨੇ ਤਾਂ ਦਮ ਤੋੜ ਦਿੱਤਾ, ਜਦੋਂਕਿ ਇੱਕ ਜਣਾ ਜ਼ਖਮੀ ਰੂਪ ਵਿੱਚ ਜ਼ਖਮੀ ਹੋ ਗਿਆ। ਦੂਜੇ ਪਾਸੇ ਪੁਲਿਸ ਦੇ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।