All Latest NewsNews FlashPunjab NewsTOP STORIES

ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ

ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ

ਪ੍ਰੀਖਿਆ ਪਾਸ ਕਰਕੇ ਬੱਚਿਆਂ ਨੇ ਸਕੂਲ, ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂ ਕੀਤਾ ਰੌਸ਼ਨ – ਸ਼੍ਰੀਮਤੀ ਸੋਨੀਆ ਸਿੱਧੂ

ਪੰਜਾਬ ਨੈੱਟਵਰਕ,ਫ਼ਿਰੋਜ਼ਪੁਰ

ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ 2024-25 ਦੀ ਕਰਵਾਈ ਗਈ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਹੁਤ ਹੀ ਸ਼ਾਨਦਾਰ ਰਹੀ। ਸਕੂਲ ਮੁਖੀ ਸ਼੍ਰੀਮਤੀ ਸੋਨੀਆ ਸਿੱਧੂ ਨੇ ਕਿਹਾ ਕਿ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕੀ ਸਕੂਲ ਦੇ 8 ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ ਅਤੇ ਇਸ ਪ੍ਰਤਿਯੋਗਤਾ ਵਿੱਚ ਜ਼ਿਲ੍ਹੇ ਦੇ ਹਾਈ ਸਕੂਲਾਂ ਵਿੱਚ ਉਹਨਾਂ ਦਾ ਸਕੂਲ ਪਹਿਲੇ ਨੰਬਰ ਤੇ ਰਿਹਾ। ਉਹਨਾਂ ਦੱਸਿਆ ਕਿ ਆਰੀਅਨ, ਸੰਦੀਪ ਕੌਰ, ਅਨਮੋਲ ਰੋਬਿਨ, ਅਨੁਰੀਤ ਕੌਰ, ਸਿਮਰਨਜੀਤ ਕੌਰ, ਜਸਮੀਤ ਕੌਰ, ਹਰਜਿੰਦਰ ਸਿੰਘ ਅਤੇ ਸਰਬਜੀਤ ਸਿੰਘ ਨੇ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ, ਅਧਿਆਪਕਾਂ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਇਮਤਿਹਾਨ ਦੇ ਲਈ ਵਿਸ਼ੇਸ਼ ਤਿਆਰੀ ਖੁਦ ਸਕੂਲ ਮੁਖੀ ਸ਼੍ਰੀਮਤੀ ਸੋਨੀਆ ਸਿੱਧੂ, ਸ੍ਰ ਸਤਨਾਮ ਸਿੰਘ ਸ.ਸ ਮਾਸਟਰ ਅਤੇ ਸ੍ਰੀਮਤੀ ਮੋਨਿਕਾ ਗੁਪਤਾ ਮੈਥ ਮਿਸਟ੍ਰੈਸ ਦੁਆਰਾ ਕਰਵਾਈ ਗਈ। ਮੁੱਖ ਅਧਿਆਪਕਾ ਸ਼੍ਰੀਮਤੀ ਸੋਨੀਆ ਸਿੱਧੂ ਨੇ ਇਸ ਸਫਲਤਾ ਦਾ ਸਿਹਰਾ ਸਮੁੱਚੇ ਸਟਾਫ ਨੂੰ ਦਿੰਦੇ ਹੋਏ ਸਾਰੇ ਸਟਾਫ਼ ਨੂੰ ਵਧਾਈ ਦਿੱਤੀ। ਉਹਨਾਂ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ (ਚਾਰ ਸਾਲਾਂ ਲਈ) 1000/- ਪ੍ਰਤੀ ਮਹੀਨਾ ਦੀ ਦਰ ਨਾਲ 48000/- ਪ੍ਰਤੀ ਵਿਦਿਆਰਥੀ ਵਜੀਫਾ ਮਿਲੇਗਾ, ਜਿਸ ਨਾਲ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਸਬੰਧਤ ਜਰੂਰੀ ਲੋੜਾਂ ਨੂੰ ਪੂਰਾ ਕਰ ਸਕਣਗੇ। ਸ਼੍ਰੀਮਤੀ ਸੋਨੀਆ ਸਿੱਧੂ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਬੱਚਿਆਂ ਵੱਲੋਂ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਨਾ ਇਸ ਸਕੂਲ ਦੇ ਹੋਰ ਵਿਦਿਆਰਥੀਆਂ ਦੇ ਲਈ ਵੀ ਪ੍ਰੇਰਨਾ ਸਰੋਤ ਹੋਵੇਗਾ। ਇਸ ਮੌਕੇ ਤੇ ਸਕੂਲ ਮੁਖੀ ਨੇ ਸ਼ੁਭਕਾਮਨਾਵਾਂ ਦਿੰਦੇ ਹੋਏ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *