ਸਰਕਾਰੀ ਪ੍ਰਾਇਮਰੀ ਸਕੂਲ ਸੂਬਾ ਕਦੀਮ ਦੀ ਵਿਦਿਆਰਥਣ ਰੂਪਨੀਤ ਕੌਰ ਨੇ ਜਵਾਹਰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਕੀਤੀ ਪਾਸ
ਸਰਕਾਰੀ ਪ੍ਰਾਇਮਰੀ ਸਕੂਲ ਸੂਬਾ ਕਦੀਮ ਦੀ ਵਿਦਿਆਰਥਣ ਰੂਪਨੀਤ ਕੌਰ ਨੇ ਜਵਾਹਰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਕੀਤੀ ਪਾਸ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਸਰਕਾਰੀ ਪ੍ਰਾਇਮਰੀ ਸਕੂਲ ਸੂਬਾ ਕਦੀਮ, ਬਲਾਕ ਫ਼ਿਰੋਜ਼ਪੁਰ-3 ਦੀ ਵਿਦਿਆਰਥਣ ਰੂਪਨੀਤ ਕੌਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰ ਕੇ ਕੀਰਤੀਮਾਨ ਸਥਾਪਿਤ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਇੰਚਾਰਜ ਕਲਾਸ ਸ਼੍ਰੀ ਹਰਸ਼ ਕੁਮਾਰ ਅਤੇ ਮੈਡਮ ਸੀਮਾ ਨੇ ਕਿਹਾ ਕਿ ਇਸ ਬੱਚੀ ਨੇ ਪ੍ਰਵੇਸ਼ ਪ੍ਰੀਖਿਆ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ। ਉਹਨਾਂ ਦੱਸਿਆ ਕਿ ਪੰਜਵੀ ਜਮਾਤ ਦੇ ਆਧਾਰ ’ਤੇ 6ਵੀਂ ਜਮਾਤ ’ਚ ਦਾਖ਼ਲੇ ਲਈ ਹਰ ਵਰ੍ਹੇ ਜਵਾਹਰ ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਜ਼ਿਲ੍ਹਾ ਪੱਧਰ ’ਤੇ 80 ਸੀਟਾਂ ਲਈ ਪ੍ਰਵੇਸ਼ ਪ੍ਰੀਖਿਆ ਲਈ ਜਾਂਦੀ ਹੈ। ਜਿਸ ਵਿੱਚ ਰੂਪਨੀਤ ਕੌਰ ਨੇ 22ਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਸੈਂਟਰ ਹੈੱਡ ਟੀਚਰ ਗੰਦੂ ਕਿਲਚਾ ਸ਼੍ਰੀ ਅਨਿਲ ਧਵਨ ਨੇ ਕਿਹਾ ਕਿ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ’ਤੇ ਚੁਣੇ ਹੋਏ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਕਰਵਾਈ ਜਾਂਦੀ ਹੈ। ਹਰ ਸਾਲ ਜ਼ਿਲ੍ਹਾ ਪੱਧਰ ’ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਵੇਸ਼ ਪ੍ਰੀਖਿਆ ਲਈ ਬੈਠਦੇ ਹਨ ਪਰ ਪੂਰੀ ਮਿਹਨਤੀ ਵਿਦਿਆਰਥੀ ਹੀ ਇਸ ਪ੍ਰਵੇਸ਼ ਪ੍ਰੀਖਿਆ ਪਾਸ ਕਰਦੇ ਹਨ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਸ਼੍ਰੀ ਰਣਜੀਤ ਸਿੰਘ ਨੇ ਕਿਹਾ ਕਿ ਸਕੂਲੀ ਵਿਦਿਆਰਥਣ ਵੱਲੋਂ ਕੀਤੇ ਪੇਪਰ ਪਾਸ ਤੇ ਜਿੱਥੇ ਵਿਦਿਆਰਥਣ ਨੇ ਮਾਣ ਹਾਸਲ ਕਰਕੇ ਸਫ਼ਲਤਾ ਪ੍ਰਾਪਤ ਕੀਤੀ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਕਰਵਾਈ ਗਈ ਮਿਹਨਤ ਦਾ ਨਤੀਜਾ ਹੈ। ਉਹਨਾਂ ਬਾਕੀ ਬੱਚਿਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।