ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਅਪ੍ਰੈਲ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਵੀ ਸੀਐੱਮ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਸਵੇਰੇ ਕਰੀਬ ਸਾਢੇ 10 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਸੂਬਾ ਵਾਸੀਆਂ ਦੇ ਲਈ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਹੋਣਗੇ।
ਇਸ ਮੀਟਿੰਗ ਨੂੰ ਲੁਧਿਆਣਾ ਜਿਮਨੀ ਚੋਣਾਂ ਤੋਂ ਪਹਿਲਾਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਜਾਣਕਾਰੀ ਹੈ ਕਿ ਲੁਧਿਆਣਾ ਸ਼ਹਿਰ ਦੇ ਵਾਸੀਆਂ ਲਈ ਵੀ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਐਲਾਨ ਕਰ ਸਕਦੀ ਹੈ।
ਦੱਸ ਦਈਏ ਕਿ ਬੀਤੇ ਕੁੱਝ ਦਿਨਾਂ ਤੋਂ ਕੇਜਰੀਵਾਲ ਪੰਜਾਬ ਦੌਰੇ ਤੇ ਹਨ ਅਤੇ ਉਸਨੇ ਲੁਧਿਆਣੇ ਡੇਰੇ ਲਾਏ ਹੋਏ ਹਨ।