ਅੰਮ੍ਰਿਤਸਰ: ਹੁਣ ਗੁਰੂ ਕੀ ਨਗਰੀ ‘ਚ 5 ਸਾਲਾ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼

All Latest NewsNews FlashPunjab News

 

ਅੰਮ੍ਰਿਤਸਰ ਤੋਂ ਪਹਿਲਾਂ ਪਟਿਆਲਾ ਵਿੱਚ ਵੀ ਵਾਪਰ ਚੁੱਕੀ ਅਜਿਹੀ ਵਾਰਦਾਤ

ਅੰਮ੍ਰਿਤਸਰ-

ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਪੈਂਦੀ ਇੱਕ ਕਲੌਨੀ ਤੋਂ ਮਾੜੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪ੍ਰਵਾਸੀ ਪਰਿਵਾਰ ਕਾਫੀ ਲੰਬੇ ਸਮੇਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ ਤੇ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਹੈ। ਉਹਨਾਂ ਦੀ 5 ਸਾਲ ਦੀ ਬੱਚੀ ਨਾਲ ਅੱਜ ਉਹਨਾਂ ਦੇ ਹੀ ਗਵਾਂਢ ਵਿੱਚ ਰਹਿਣ ਵਾਲੇ ਇੱਕ ਪ੍ਰਵਾਸੀ ਨੌਜਵਾਨ ਨੇ ਘਨੌਣੀ ਹਰਕਤ ਕੀਤੀ, ਜੋ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਪਰਿਵਾਰ ਨੇ ਕਿਹਾ ਕਿ ਉਹਨਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਸ਼ਾਦੀਸ਼ੁਦਾ 25 ਸਾਲਾਂ ਨੌਜਵਾਨ ਵੱਲੋਂ ਨਰਸਰੀ ਕਲਾਸ ਵਿੱਚ ਪੜ੍ਹਦੀ ਉਹਨਾਂ ਦੀ ਪੰਜ ਸਾਲਾ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹਨਾਂ ਵੇਖਿਆ ਕਿ ਉਸਦੀ ਬੱਚੀ ਰੋ ਰਹੀ ਹੈ ਤੇ ਉਹਨਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਗਈ।

ਉੱਥੇ ਹੀ ਮਹੱਲੇ ਦੇ ਲੋਕ ਵੀ ਇਕੱਠੇ ਹੋ ਗਏ ਤੇ ਉਹਨਾਂ ਵੀ ਵੇਖਿਆ ਤੇ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਨਯੋਗ ਘਟਨਾ ਹੈ ਕਿਉਂਕਿ ਮੁਹੱਲੇ ਵਿੱਚ ਸਾਰੇ ਬੱਚੇ ਇਕੱਠੇ ਖੇਲਦੇ ਹਨ।

ਛੋਟੀ -ਛੋਟੀ ਉਮਰ ਦੇ ਬੱਚੇ ਹਨ ਤੇ ਉਹਨਾਂ ਦੇ ਨਾਲ ਇਹੋ ਜਿਹੀ ਘਨੋਣੀ ਹਰਕਤ ਕਰਨਾ ਬਹੁਤ ਹੀ ਮਾੜੀ ਗੱਲ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਹੋਰ ਵੀ ਲੋਕਾਂ ਨੂੰ ਸਬਕ ਮਿਲ ਸਕੇ।

ਇਸ ਮੌਕੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਕੋਲੋਂ ਸ਼ਿਕਾਇਤ ਆਈ ਸੀ ਤੇ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

 

Media PBN Staff

Media PBN Staff

Leave a Reply

Your email address will not be published. Required fields are marked *