ਪੰਜਾਬ ਕੈਬਨਿਟ ਨੇ ਇਨ੍ਹਾਂ ਸਕੂਲਾਂ ਬਾਰੇ ਲਿਆ ਵੱਡਾ ਫ਼ੈਸਲਾ, ਵੇਖੋ ਵੀਡੀਓ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਕਈ ਫ਼ੈਸਲੇ ਲਏ ਗਏ। ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਬਾਰੇ ਅਹਿਮ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਕੂਲ ਮੈਂਟਰਸ਼ਿਪ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ 118 ਸਕੂਲ ਆਫ਼ ਐਮੀਨੈਂਸ ਵਿਚੋਂ 80 ਸਕੂਲਾਂ ਤੇ ਪਹਿਲਾਂ ਲਾਗੂ ਕੀਤੀ ਜਾਵੇਗੀ ਅਤੇ ਬਾਅਦ ਇਹ ਸਕੀਮ ਸਾਰੇ ਸਕੂਲਾਂ ਵਿੱਚ ਲਾਗੂ ਕੀਤੀ ਜਾਵੇਗੀ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੈਂਟਰਸ਼ਿਪ ਰਾਹੀਂ 80 ਸਕੂਲਾਂ ਨੂੰ ਆਈਏਐਸ ਜਾਂ ਆਈਪੀਐਸ ਜਾਂ ਹੋਰ ਉਹ ਅਧਿਕਾਰੀ ਆਡੋਪਟ ਕਰੇਗਾ। ਜਿਸ ਵਿੱਚ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਦਿਖਾਉਣਗੇ।
ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਇਕ ਯੋਜਨਾ ਬਣਾਈ ਗਈ ਹੈ। ਸੂਬੇ ਦੇ ਜਿੰਨਾਂ ਵਿਅਕਤੀਆਂ ਦੀ 50 ਸਾਲ ਤੋਂ ਵੱਧ ਉਮਰ ਹੈ ਜੋ ਧਾਰਮਿਕ ਸਥਾਨਾਂ ਉਤੇ ਜਾਣਾ ਚਾਹੁੰਦੇ ਹਨ, ਲਈ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ।
ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਕੀਮ ਲਈ 100 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਤੀਰਥ ਯਾਤਰਾ ਉਤੇ ਜਾਣ ਵਾਲੇ ਲੋਕਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਪ੍ਰੈਲ ਮਹੀਨੇ ਵਿਚ ਸ਼ੁਰੂ ਹੋਵੇਗਾ ਤੇ ਮਈ ਵਿੱਚ ਤੀਰਥ ਉਤੇ ਜਾਇਆ ਜਾਵੇਗਾ। ਜਾਣ ਵਾਸਤੇ ਏਸੀ ਵਹੀਕਲਾਂ ਦਾ ਪ੍ਰਬੰਧ ਕੀਤਾ ਜਾਵੇਗਾ।