ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬਰੈਂਪਟਨ/ਕੈਨੇਡਾ
ਕੈਨੇਡਾ ਦੇ ਬਰੈਂਪਟਨ ਵਿੱਚ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਨੌਜਵਾਨ ਪਲਾਜ਼ੇ ਵਿੱਚ ਹੁੱਕਾ ਕਾਰੋਬਾਰ ਕਰਦਾ ਸੀ ਅਤੇ ਨਾਲ ਹੀ ਉਹ ਟਰੱਕ ਕੰਪਨੀ ਚਲਾਉਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਪਲਾਜ਼ੇ ਦੇ ਅੰਦਰ ਦਿਨ ਦਿਹਾੜੇ ਕਾਰ ਵਿੱਚ ਸਵਾਰ ਹੋ ਕੇ ਆਏ ਬਦਮਾਸ਼ ਨੇ ਜਗਮੀਤ ਨੂੰ ਗੋਲੀਆਂ ਮਾਰ ਦਿੱਤੀਆਂ।
ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਪੀਲ ਪੁਲੀਸ ਦੇ ਅਫਸਰ ਮਨਦੀਪ ਖਟੜਾ ਨੇ ਦੱਸਿਆ ਕਿ ਦੁਪਹਿਰ 1 ਵਜੇ ਪੁਲੀਸ ਨੂੰ ਬਰੈਮਲੀ ਰੋਡ ’ਤੇ ਡਿਊਡਰਾਈਵ ਸਥਿਤ ਪਲਾਜ਼ੇ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ।
ਉਨ੍ਹਾਂ ਮੌਕੇ ’ਤੇ ਜਾ ਕੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋਏ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ’ਚੋਂ ਪੁਲੀਸ ਨੂੰ ਘਟਨਾ ਦੀ ਰਿਕਾਰਡਿੰਗ ਮਿਲ ਗਈ ਹੈ।
ਪੁਲੀਸ ਵੱਲੋਂ ਇਸ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।