All Latest NewsNews FlashTOP STORIES

Bail Update: ਕੇਜਰੀਵਾਲ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜਮਾਨਤ ‘ਤੇ ਲਗਾਈ ਰੋਕ

 

Bail Update: ਜ਼ਮਾਨਤ ‘ਤੇ ਹਾਈਕੋਰਟ ਨੇ ਲਾਈ ਰੋਕ

ਪੰਜਾਬ ਨੈੱਟਵਰਕ, ਨਵੀਂ ਦਿੱਲੀ –

Bail Update: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹਾਲੇ ਜੇਲ੍ਹ ਤੋਂ ਬਾਹਰ ਆਉਣਾ ਮੁਸ਼ਕਲ ਲੱਗਦਾ ਹੈ, ਕਿਉਂਕਿ ਦਿੱਲੀ ਹਾਈਕੋਰਟ ਦੇ ਵਲੋਂ ਕੇਜਰੀਵਾਲ ਨੂੰ ਅੱਜ ਵੱਡਾ ਝਟਕਾ ਦਿੰਦਿਆਂ ਹੋਇਆ, ਉਨ੍ਹਾਂ ਦੀ ਜ਼ਮਾਨਤ ਤੇ ਫਿਲਹਾਲ ਰੋਕ ਲਾ ਦਿੱਤੀ ਹੈ।

ਦੱਸ ਦਈਏ ਕਿ, ਈਡੀ ਨੇ ਦਿੱਲੀ ਦੇ ਕੇਜਰੀਵਾਲ ਦੀ ਜ਼ਮਾਨਤ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ ਅਤੇ ਉਨ੍ਹਾਂ ਦੀ ਪਟੀਸ਼ਨ ‘ਤੇ ਜਸਟਿਸ ਸੁਧੀਰ ਕੁਮਾਰ ਜੈਨ ਅਤੇ ਰਵਿੰਦਰ ਜਡੇਜਾ ਦੀ ਬੈਂਚ ਨੇ ਸੁਣਵਾਈ ਕੀਤੀ ਸੀ। ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਅਗਲੇ ਹੁਕਮਾਂ ਤੱਕ ਕੇਜਰੀਵਾਲ ਦੀ ਜ਼ਮਾਨਤ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

ਅਜੇ ਕੱਲ੍ਹ ਹੀ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਉਸਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ ਜ਼ਮਾਨਤ ਵਿਰੁੱਧ ਪਟੀਸ਼ਨ ਦਾਇਰ ਕਰਨ ਲਈ 48 ਘੰਟਿਆਂ ਦਾ ਸਮਾਂ ਮੰਗਿਆ ਸੀ ਪਰ ਜਿਵੇਂ ਹੀ ਦਿਨ ਚੜ੍ਹਿਆ ਅਤੇ ਹਾਈਕੋਰਟ ਖੁੱਲ੍ਹਿਆ ਤਾਂ ਈਡੀ ਨੇ ਵਕੀਲ ਰਾਹੀਂ ਪਟੀਸ਼ਨ ਦਾਇਰ ਕਰਕੇ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦਿੱਤੀ।

ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਹੈ ਅਤੇ ਇਸ ਦੌਰਾਨ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਈਡੀ ਦਾ ਕਹਿਣਾ ਹੈ ਕਿ ਹੇਠਲੀ ਅਦਾਲਤ ਨੇ ਉਨ੍ਹਾਂ ਦਾ ਪੱਖ ਵੀ ਨਹੀਂ ਸੁਣਿਆ।

ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਮੁਲਜ਼ਮ ਬਣਾਇਆ ਹੈ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਹੈ। 10 ਮਈ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਅਤੇ ਵਾਪਸ ਜੇਲ੍ਹ ਚਲੇ ਗਏ, ਪਰ ਜੇਲ੍ਹ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਮੈਡੀਕਲ ਆਧਾਰ ‘ਤੇ 7 ਦਿਨਾਂ ਦੀ ਅੰਤ੍ਰਿਮ ਜ਼ਮਾਨਤ ਮੰਗੀ ਸੀ, ਪਰ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੀ, ਜਿਸ ਦਾ ਫੈਸਲਾ ਕੱਲ੍ਹ ਸ਼ਾਮ ਆਇਆ ਅਤੇ ਅੱਜ ਉਸ ਫੈਸਲੇ ‘ਤੇ ਵੀ ਰੋਕ ਲਗਾ ਦਿੱਤੀ ਗਈ।

 

Leave a Reply

Your email address will not be published. Required fields are marked *