ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਟੈਸਟ ਲਈ ਰੋਲ ਨੰਬਰ ਜਾਰੀ
ਪੰਜਾਬ ਨੈੱਟਵਰਕ, ਗੁਰਦਾਸਪੁਰ-
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਈੳ ਰਾਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਅਤੇ ਜਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਨੇ 11ਵੀਂ ਜਮਾਤ ਵਿੱਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਹਨਾਂ ਦੇ ਰੌਲ ਨੰਬਰ ਵਿਭਾਗ ਵਲੋਂ ਜਾਰੀ ਕਰ ਦਿੱਤੇ ਗਏ ਹਨ । ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਤੇ ਜਾ ਕੇ ਆਪਣਾ ਰੌਲ ਨੰਬਰ ਡਾਊਨਲੋਡ ਕਰ ਸਕਦੇ ਹਨ ।
ਪੁਰੇਵਾਲ ਨੇ ਦੱਸਿਆ ਕਿ ਇਸ ਸਾਲ 11 ਵੀਂ ਜਮਾਤ ਵਿੱਚ ਦਾਖਲੇ ਲਈ ਕੁੱਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 6872 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਸ ਵਾਸਤੇ ਦਾਖਲਾ ਟੈਸਟ ਮਿਤੀ 06-04-2025 ਨੂੰ ਹੋਣ ਜਾ ਰਿਹਾ ਹੈ ਅਤੇ ਪੂਰੇ ਜਿਲੇ ਵਿੱਚ 23 ਪ੍ਰੀਖਿਆ ਕੇਂਦਰ ਬਣਾਏ ਗਏ ਹਨ । ਟੈਸਟ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਦਾ ਹੋਵੇਗਾ ।
ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀ ਆਪਣੇ ਰੌਲ ਨੰਬਰ ਨੂੰ ਆਪਣੇ ਸਕੂਲ ਦੇ ਪ੍ਰਿੰਸੀਪਲ ਤੌਂ ਤਸਦੀਕ ਕਰਵਾਉਣ ਉਪਰੰਤ ਨਿਰਧਾਰਿਤ ਸਮੇਂ ਤੋ 02 ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਤੇ ਰਿਪੋਰਟ ਕਰਨਗੇ ।ਕਿਸੇ ਵੀ ਵਿਦਿਆਰਥੀ ਨੂੰ ਆਪਣੇ ਨਾਲ ਮੋਬਾਇਲ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਕ ਡੀਵਾਈਸ ਲੈ ਕੇ ਆਉਣ ਦੀ ਆਗਿਆ ਨਹੀਂ ਹੋਵੇਗੀ ।
ਸ੍ਰੀ ਪੁਰੇਵਾਲ ਨੇ ਇਹ ਵੀ ਦੱਸਿਆ ਕਿ ਪੂਰੇ ਪੰਜਾਬ ਵਿੱਚ 117 ਸਕੂਲ ਅਤੇ ਗੁਰਦਾਸਪੁਰ ਜਿਲੇ ਵਿੱਚ 03 ਸਕੂਲ ਆਫ ਐਮੀਨੈਂਸ ਖੋਲੇ ਗਏ ਹਨ ਜਿਨਾਂ ਵਿੱਚ ਸਕੂਲ ਆਫ ਐਮੀਨੈਂਸ ਬਟਾਲਾ, ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਸਕੂਲ ਆਫ ਐਮੀਨੈਂਸ ਸ੍ਰੀ ਹਰਗੋਬੰਦਰਪੁਰ ਸਾਹਿਬ ਹਨ । ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਆਪਣੇ 40 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੇ ਫੀਡਰ ਸਕੂਲ ਵਿੱਚ ਦਾਖਲਾ ਲੈਣ ਦੇ ਯੋਗ ਹੋਣਗੇ।
ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫਤ ਯੂਨੀਫਾਰਮ ਅਤੇ ਬੱਸ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਵੇਗੀ ।ਉਹਨਾਂ ਦੱਸਿਆ ਕਿ ਕੇਵਲ ਇਸ ਸਾਲ 10ਵੀਂ ਜਮਾਤ ਵਿੱਚ ਅਪੀਅਰ ਵਿਦਿਆਰਥੀ ਹੀ ਟੈਸਟ ਲਈ ਯੋਗ ਹੋਣਗੇ ।
ਇਹਨਾਂ ਤਿੰਨੋਂ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਚਾਰ ਵੱਖ ਵੱਖ ਵੱਖ ਸਟਰੀਮ, ਜਿਨਾਂ ਵਿੱਚ ਸਾਇੰਸ ਮੈਡੀਕਲ, ਨਾਨ-ਮੈਡੀਕਲ, ਆਰਟਸ ਅਤੇ ਕਾਮਰਸ ਵਿੱਚ ਪ੍ਰਤੀ ਸਟਰੀਮ 32 ਦੇ ਹਿਸਾਬ ਪ੍ਰਤੀ ਸਕੂਲ ਨੂੰ 128 ਸੀਟਾਂ ਅਲਾਟ ਕੀਤੀਆ ਗਈਆਂ ਹਨ ਅਤੇ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿੱਚ ਮੈਡੀਕਲ 300, ਨਾਨ ਮੈਡੀਕਲ 100 ਅਤੇ ਕਾਮਰਸ ਵਾਸਤੇ 100 , ਕੁੱਲ 500 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ।ਇਸ ਟੈਸਟ ਰਾਹੀਂ ਜਿਲੇ ਵਿੱਚ ਕੁੱਲ 884 ਵਿਦਿਆਰਥੀਆਂ ਦੀ ਹੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਵੇਗੀ ।ਜਿਲਾ ਸਿੱਖਿਆ ਅਫਸਰ ਵਲੋਂ ਸਮੂਹ ਮਾਪਿਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਟੈਸਟ ਵਿੱਚ ਬੱਚਿਆਂ ਦੀ ਸੌ ਪ੍ਰਤੀਸ਼ਤ ਹਾਜਰੀ ਯਕੀਨੀ ਬਣਾਈ ਜਾਵੇ ।