Weather Alert- ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ ਯੈੱਲੋ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਸੂਬੇ ਦੇ ਕੁੱਝ ਹਿੱਸਿਆਂ ਵਿੱਚ ਆਉਣ ਵਾਲੇ 4-5 ਦਿਨ ਤੱਤੀਆਂ ਹਵਾਵਾਂ ਚਲਣਗੀਆਂ। ਇਸ ਦੇ ਨਾਲ ਹੀ ਸੂਬੇ ਵਿਚ ਹਾਲ ਦੀ ਘੜੀ ਬਾਰਿਸ਼ ਪੈਣ ਦੀ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਜਿਵੇਂ ਮਾਰਚ ਮਹੀਨੇ ਵਿੱਚ ਹੀ ਗਰਮੀ ਪੈਣੀ ਸ਼ੁਰੂ ਹੋ ਗਈ ਸੀ, ਉਸ ਹਿਸਾਬ ਦੇ ਨਾਲ ਇਸ ਵਾਰ ਜੂਨ ਜੁਲਾਈ ਅਤੇ ਅਗਸਤ ਤਿੰਨੋ ਮਹੀਨੇ ਭਿਆਨਕ ਗਰਮ ਵਿੱਚ ਤਪਣਗੇ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬੀਤੇ ਕੱਲ੍ਹ ਵੱਖ-ਵੱਖ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲੀ। ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਵੱਧ 37.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਇਸੇ ਤਰ੍ਹਾਂ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36.5, ਲੁਧਿਆਣਾ ਦਾ 34.6 ਅਤੇ ਰੂਪਨਗਰ ਦਾ 34.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਤਾਪਮਾਨ ਆਮ ਤੋਂ 2.4 ਡਿਗਰੀ ਸੈਲਸੀਅਸ ਵੱਧ ਰਿਹਾ।
ਦੱਸ ਦਈਏ ਕਿ, ਅਪ੍ਰੈਲ ਮਹੀਨੇ ਦੇ ਸ਼ੁਰੂਆਤ ਵਿੱਚ ਪੈਣ ਲੱਗੀ ਗਰਮੀ ਦਾ ਅਸਰ ਆਉਂਦੇ 3-4 ਮਹੀਨੇ ਲਗਾਤਾਰ ਜਾਰੀ ਰਹੇਗਾ। ਜਦੋਂਕਿ ਸੂਬੇ ਦੇ ਅੰਦਰ ਅਚਾਨਕ ਵਧੀ ਗਰਮੀ ਦੇ ਕਾਰਨ ਲੋਕਾਂ ਦੀ ਸਿਹਤ ਤੇ ਕਾਫੀ ਮਾੜਾ ਅਸਰ ਪੈ ਰਿਹਾ ਹੈ।