ਪੰਜਾਬ ਸਰਕਾਰ ਦੇ ਵੱਲੋਂ SSP ਸਮੇਤ 2 ਸੀਨੀਅਰ ਪੁਲਿਸ ਅਫਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਖਬਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਐਸਐਸਪੀ ਸਮੇਤ ਦੋ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਅਤੇ ਇਹਨਾਂ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਜਾਣਕਾਰੀ ਦੇ ਮੁਤਾਬਕ ਪੀਪੀਐਸ ਅਫਸਰ ਗੁਰਮੀਤ ਸਿੰਘ ਨੂੰ ਜ਼ੋਨਲ ਏਆਈਜੀ ਸੀਆਈਡੀ, ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਮੀਤ ਸਿੰਘ ਐਸਐਸਪੀ, ਜਲੰਧਰ ਦਿਹਾਤੀ ਤੈਨਾਤ ਸਨ।
ਇਸ ਦੇ ਨਾਲ ਹੀ ਸੀਨੀਅਰ ਪੀਪੀਐਸ ਅਫਸਰ ਹਰਵਿੰਦਰ ਸਿੰਘ ਜੋ ਕਿ ਪਹਿਲਾਂ ਜ਼ੋਨਲ ਏਆਈਜੀ, ਸੀਆਈਡੀ, ਪਟਿਆਲਾ ਤੈਨਾਤ ਸਨ, ਹੁਣ ਉਹਨਾਂ ਨੂੰ ਐਸਐਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਉਕਤ ਦੋਵੇਂ ਪੀਪੀਐਸ ਅਫਸਰਾਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਜੁਆਇੰਨ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅੰਦਰ ਭਗਵੰਤ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਰੋਜਾਨਾ ਹੀ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਡਰੱਗ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇ ਨਜ਼ਰ ਵੱਡੇ ਪੱਧਰ ਤੇ ਸਰਕਾਰ ਦੇ ਵੱਲੋਂ ਪੁਲਿਸ ਅਫਸਰਾਂ ਅਤੇ ਪ੍ਰਸ਼ਾਸਨ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਤਬਾਦਲੇ ਵੀ ਇਸੇ ਲੜੀ ਦਾ ਹਿੱਸਾ ਹਨ।
ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿੱਥੇ ਵੱਡੇ ਪੱਧਰ ਤੇ ਹੁਲਾਰਾ ਮਿਲ ਰਿਹਾ ਹੈ ਉਥੇ ਹੀ ਦੂਜੇ ਪਾਸੇ ਇਸ ਮੁਹਿੰਮ ਦੇ ਅੰਦਰ ਕਈ ਨਜਾਇਜ਼ ਵੀ ਰਗੜੇ ਜਾ ਰਹੇ ਹਨ। ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਬੀਤੇ ਦਿਨ ਵੀ ਪੰਜਾਬ ਸਰਕਾਰ ਦੇ ਵੱਲੋਂ ਪੰਜ ਆਈਏਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਸਨ।