IMD Monsoon: ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ
IMD Monsoon: ਮਾਨਸੂਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰਨ ਦੀ ਉਮੀਦ
ਨੈਸ਼ਨਲ ਡੈਸਕ, ਨਵੀਂ ਦਿੱਲੀ-
IMD Monsoon: ਪਿਛਲੇ ਕਈ ਦਿਨਾਂ ਤੋਂ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਹੁਣ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।
ਆਈਐਮਡੀ ਅਨੁਸਾਰ, ਅਗਲੇ 4-5 ਦਿਨਾਂ ਵਿੱਚ ਗਰਮੀ ਦੀ ਲਹਿਰ ਘੱਟ ਜਾਵੇਗੀ ਅਤੇ ਮਾਨਸੂਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰਨ ਦੀ ਉਮੀਦ ਹੈ। ਦੱਸ ਦੇਈਏ ਕਿ 11 ਜੂਨ ਤੋਂ ਮਾਨਸੂਨ ਦੀ ਰਫ਼ਤਾਰ ਮੱਠੀ ਹੋ ਗਈ ਸੀ।
ਇਸ ਸਮੇਂ ਦੌਰਾਨ ਮਾਨਸੂਨ ਬਿਹਾਰ, ਪੱਛਮੀ ਬੰਗਾਲ, ਉੜੀਸਾ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਤੱਕ ਸੀਮਤ ਰਿਹਾ। ਪਰ ਹੁਣ ਮਾਨਸੂਨ ਨੇ ਦੇਸ਼ ਦੇ ਹੋਰ ਹਿੱਸਿਆਂ ਵੱਲ ਤੇਜ਼ੀ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ।
A fresh spell of heavy to very heavy rainfall very likely over Kerala, Karnataka, Tamil Nadu & Maharashtra during next 5 days. pic.twitter.com/ZRFsjX9sWJ
— India Meteorological Department (@Indiametdept) June 20, 2024
ਆਈਐਮਡੀ ਦੇ ਅਨੁਸਾਰ, 4-5 ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਤੋਂ ਗਰਮੀ ਦੀ ਲਹਿਰ ਖਤਮ ਹੋ ਜਾਵੇਗੀ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਉੜੀਸਾ, ਝਾਰਖੰਡ ਅਤੇ ਬਿਹਾਰ ਵਿੱਚ ਭਿਆਨਕ ਗਰਮੀ ਦੀ ਲਹਿਰ ਤੋਂ ਹੌਲੀ ਹੌਲੀ ਰਾਹਤ ਮਿਲਦੀ ਹੋਈ ਵਿਖਾਈ ਦੇ ਰਹੀ ਹੈ।
ਪੰਜਾਬ ਵਿਚ ਅਗਲੇ ਇੱਕ-ਦੋ ਦਿਨ ਹਲਕਾ ਮੀਂਹ ਪੈਂਦਾ ਰਹੇਗਾ। ਹੁਣ ਮਾਨਸੂਨ ਦੇ ਦਾਖਲ ਹੋਣ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਆਈਐਮਡੀ ਦੇ ਅਨੁਸਾਰ, ਦੇਸ਼ ਵਿੱਚ ਹਾਲਾਤ ਦੱਖਣ-ਪੱਛਮੀ ਮਾਨਸੂਨ ਲਈ ਅਨੁਕੂਲ ਹਨ। ਅਜਿਹੀ ਸਥਿਤੀ ‘ਚ ਮਾਨਸੂਨ ਜਲਦੀ ਹੀ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਬੰਗਾਲ ਦੀ ਖਾੜੀ ਅਤੇ ਪੱਛਮੀ ਬੰਗਾਲ ਦੇ ਸਾਰੇ ਹਿੱਸਿਆਂ ਨੂੰ ਕਵਰ ਕਰ ਲਵੇਗਾ। ਇਸ ਤੋਂ ਇਲਾਵਾ ਅਗਲੇ 3-4 ਦਿਨਾਂ ‘ਚ ਮਾਨਸੂਨ ਪੱਛਮੀ ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ‘ਚ ਦਾਖਲ ਹੋ ਸਕਦਾ ਹੈ।
ਦੱਖਣੀ ਭਾਰਤ ‘ਚ ਭਾਰੀ ਬਾਰਿਸ਼ ਹੋਵੇਗੀ
ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ‘ਚ ਅਗਲੇ 5 ਦਿਨਾਂ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਪਹਾੜੀ ਇਲਾਕਿਆਂ, ਅਸਾਮ ਅਤੇ ਮੇਘਾਲਿਆ ਦੇ ਕੁਝ ਇਲਾਕਿਆਂ ‘ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।