ਵੱਡੀ ਖ਼ਬਰ: ਅੰਮ੍ਰਿਤਸਰ ‘ਚ ਹੋਣ ਜਾ ਰਹੀ Gay Parade, ਨਿਹੰਗ ਸਿੰਘਾਂ ਨੇ ਕੀਤਾ ਵਿਰੋਧ
ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿੱਚ Gay Parade ਨਹੀਂ ਹੋਣ ਦਿਆਂਗੇ
ਪ੍ਰਸਾਸ਼ਨ ਨੂੰ ਕੀਤੀ ਅਪੀਲ, ਅੰਮ੍ਰਿਤਸਰ ਵਿੱਚ ਨਾ ਹੋਣ ਦਿੱਤੀ ਜਾਵੇ ਪਰੇਡ
ਪੰਜਾਬ ਨੈੱਟਵਰਕ, ਅੰਮ੍ਰਿਤਸਰ-
ਅੰਮ੍ਰਿਤਸਰ ਵਿੱਚ 27 ਅਪ੍ਰੈਲ 2025 ਨੂੰ ਇੱਕ ਗੇ-ਪਰੇਡ (Gay Parade) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਸਥਾਨਕ ਨਿਹੰਗ ਸਿੰਘਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਨੇ ਸਪੱਸ਼ਟ ਸਥਿਤੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਵਿੱਚ ਗੇ-ਪਰੇਡ ਨੂੰ ਹਰ ਹਾਲ ਵਿੱਚ ਨਹੀਂ ਹੋਣ ਦਿਆਂਗੇ।
ਨਿਹੰਗ ਸਿੰਘਾਂ ਦੇ ਵਿਰੋਧ ਨੂੰ ਧਿਆਨ ਵਿੱਚ ਰੱਖਦਿਆਂ, ਪਰਮਜੀਤ ਸਿੰਘ ਅਕਾਲੀ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਰੇਡ (Gay Parade) ਨੂੰ ਅੰਮ੍ਰਿਤਸਰ ਵਿੱਚ ਨਾ ਹੋਣ ਦੇਣ।
ਉਹਨਾਂ ਦਾ ਕਹਿਣਾ ਹੈ ਕਿ ਇਹ ਸਮਾਗਮ ਸਥਾਨਕ ਸੱਭਿਆਚਾਰ ਅਤੇ ਸਮਾਜਿਕ ਮੁੱਲਾਂ ਦੇ ਖਿਲਾਫ਼ ਹੋ ਸਕਦਾ ਹੈ, ਜਿਸ ਕਾਰਨ ਇਸ ਨੂੰ ਰੋਕਿਆ ਜਾਣਾ ਜ਼ਰੂਰੀ ਹੈ।
ਇਕ ਪਾਸੇ ਜਿੱਥੇ ਪਰੇਡ ਦੇ ਆਯੋਜਕ ਆਪਣੇ ਅਧਿਕਾਰਾਂ ਦੀ ਗੱਲ ਕਰ ਰਹੇ ਹਨ, ਉੱਥੇ ਦੂਜੇ ਪਾਸੇ ਨਿਹੰਗ ਸਿੰਘਾਂ ਅਤੇ ਸਮਰਥਕਾਂ ਵੱਲੋਂ ਇਸ ਦਾ ਸਖ਼ਤ ਵਿਰੋਧ ਜਾਰੀ ਹੈ।
ਪ੍ਰਸ਼ਾਸਨ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਪ੍ਰਸ਼ਾਸਨ ਦਾ ਫੈਸਲਾ ਅਤੇ ਗੇ ਪਰੇਡ ਦਾ ਵਿਰੋਧ ਕੀ ਰੂਪ ਲੈਂਦਾ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਣਗੀਆਂ।