5994 ਦੀ ਭਰਤੀ ਦਾ ਕਾਨੂੰਨੀ ਤੌਰ ‘ਤੇ ਫੇਲ੍ਹ ਹੋਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ – ਗੌਰਮਿੰਟ ਟੀਚਰਜ਼ ਯੂਨੀਅਨ ਦਾ ਵੱਡਾ ਦੋਸ਼
ਸਿੱਖਿਆ ਕ੍ਰਾਂਤੀ ਦਾ ਨਾਅਰਾ ਲਾਉਣ ਵਾਲੇ ਹੋਣ ਤੱਕ ਹਰ ਫਰੰਟ ਤੇ ਫੇਲ੍ਹ ਸਾਬਤ ਹੋਏ-ਜਸਵਿੰਦਰ ਸਿੰਘ ਸਮਾਣਾ
ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਭਰਤੀ ਸਿਰੇ ਨਾ ਚੜ੍ਹ ਸਕੀ – ਪਰਮਜੀਤ ਸਿੰਘ ਪਟਿਆਲਾ
ਪੰਜਾਬ ਨੈੱਟਵਰਕ, ਪਟਿਆਲਾ
ਪਿਛਲੇ ਤਿੰਨ ਸਾਲ ਤੋਂ 5994 ਦੀ ਭਰਤੀ ਲਟਕਦੀ ਆ ਰਹੀ ਸੀ। ਕੁਝ ਦਿਨ ਪਹਿਲਾਂ ਹੀ ਮੋਹਾਲੀ ਵਿਖੇ ਇੱਕ ਵੱਡਾ ਸਮਾਗਮ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5994 ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰ ਸਕੂਲਾਂ ਵਿੱਚ ਜੁਆਇਨ ਕਰਨ ਤੋਂ ਪਹਿਲਾਂ ਹੀ ਇਹ ਭਰਤੀ ਫਿਰ ਸਰਕਾਰ ਦੀ ਨਲਾਇਕੀਆਂ ਨੂੰ ਸਾਬਤ ਕਰਦੇ ਹੋਏ ਕਾਨੂੰਨੀ ਅੜਚਣਾਂ ਵਿੱਚ ਫਸ ਗਈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ,ਸੱਕਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਇਸ ਭਰਤੀ ਦੇ ਕਾਨੂੰਨੀ ਅੜਚਣਾਂ ਵਿੱਚ ਫਸਣ ਨਾਲ ਬੇਰੋਜ਼ਗਾਰਾਂ ਨਾਲ ਭਗਵੰਤ ਮਾਨ ਸਰਕਾਰ ਨੇ ਕੋਝਾ ਮਜ਼ਾਕ ਕੀਤਾ। ਇਸ ਤਰ੍ਹਾਂ ਲੱਗਦਾ ਹੈ ਕਿ ਸਰਕਾਰ ਇਹ ਭਰਤੀ ਪੂਰੀ ਹੀ ਨਹੀਂ ਕਰਨਾ ਚਾਹੁੰਦੀ।
ਜਿੱਥੇ ਸਕੂਲਾਂ ਵਿੱਚ ਸਰਕਾਰ 25 ਕਰੋੜ ਰੁਪਏ ਖਰਚ ਕੇ ਸਿੱਖਿਆ ਕ੍ਰਾਂਤੀ ਦੇ ਨੀਹ ਪੱਥਰ ਰੱਖ ਰਹੀ ਹੈ। ਉੱਥੇ ਹੀ ਇਹਨਾਂ ਅਧਿਆਪਕਾਂ ਨੂੰ ਨਾ ਰੱਖ ਕੇ ਸਰਕਾਰ ਨੇ ਬੇਰੋਜ਼ਗਾਰਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ। ਸਕੂਲਾਂ ਨੂੰ ਬਿਹਤਰ ਬਣਾਉਣ ਲਈ ਚੰਗੀ ਵਿੱਦਿਆ ਤੇ ਚੰਗੇ ਵਾਤਾਵਰਣ ਲਈ ਅਧਿਆਪਕਾਂ ਦਾ ਸਕੂਲਾਂ ਵਿੱਚ ਹੋਣਾ ਬਹੁਤ ਜਰੂਰੀ ਹੈ। ਪਰ ਸਰਕਾਰ ਸਿਰਫ ਵੱਡੀਆਂ ਵੱਡੀਆਂ ਮਸ਼ਹੂਰੀਆਂ ਤੇ ਕਰੋੜਾਂ ਰੁਪਏ ਖਰਚ ਕੇ ਇਸ਼ਤਿਹਾਰਬਾਜੀ ਦੇ ਚੱਕਰ ਵਿੱਚ ਪਈ ਹੋਈ ਹੈ।
ਦੀਦਾਰ ਸਿੰਘ, ਹਿੰਮਤ ਸਿੰਘ ਖੋਖ, ਜਗਪ੍ਰੀਤ ਭਾਟੀਆ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਛੇਤੀ ਤੋਂ ਛੇਤੀ ਇਸ ਭਰਤੀ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਲੈ ਕੇ ਇੱਕ ਚੰਗਾ ਤੇ ਉਸਾਰੂ ਮਾਹੌਲ ਪੈਦਾ ਹੋ ਸਕੇ।
ਇਸੇ ਸਮੇਂ ਕਮਲ ਨੈਣ ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ,ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ, ਜਸਵਿੰਦਰਪਾਲ ਸ਼ਰਮਾ, ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਭੁਪਿੰਦਰ ਸਿੰਘ ਕੋੜਾ,ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ ਖੰਗੂੜਾ,ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ ਸਾਥੀ ਹਾਜ਼ਰ ਰਹੇ।