12ਵੀਂ ਜਮਾਤ ਦੇ ਵਿਦਿਆਰਥੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮੋਹਾਲੀ
12ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਮੋਹਾਲੀ ਦੇ ਬੇਸਟੇਕ ਮਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਭੀਜੀਤ ਵਜੋਂ ਹੋਈ ਹੈ, ਜੋ ਬਾਰਵੀਂ ਕਲਾਸ ਦਾ ਵਿਦਿਆਰਥੀ ਸੀ।
ਪੀਟੀਸੀ ਦੀ ਖ਼ਬਰ ਅਨੁਸਾਰ 17 ਸਾਲਾ ਨੌਜਵਾਨ ਨੇ ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਮਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਅਤੇ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਅਭੀਜੀਤ ਬਾਰਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਉਸ ਦੀ ਉਮਰ 17 ਸਾਲ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਡਿਪਰੈਸ਼ਨ ਦਾ ਸ਼ਿਕਾਰ ਚੱਲ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਅਭੀਜੀਤ ਨੇ ਸਵੇਰੇ ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਮਾਲ ਵਿਖੇ ਜਾ ਤਕਰੀਬਨ ਸਾਢੇ 11 ਵਜੇ ਦੇ ਕਰੀਬ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਉਸ ਨੂੰ ਤੁਰੰਤ ਮੋਹਾਲੀ ਦੇ ਫੇਜ਼ -6 ਸਿਵਲ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।