ਆਦਰਸ਼ ਸਕੂਲ ਚਾਉਂਕੇ ਦੇ ਅਧਿਆਪਕਾਂ ਵਿਰੁੱਧ ਪੁਲਸੀਆ ਅੱਤਿਆਚਾਰ! ਸਾਂਝਾ ਅਧਿਆਪਕ ਮੋਰਚਾ ਵੱਲੋਂ ਸਖ਼ਤ ਨਿਖੇਧੀ
ਆਪ ਸਰਕਾਰ ਵਲੋਂ ਆਦਰਸ਼ ਸਕੂਲ ਚਾਉਂਕੇ ਵਿੱਚ ਆਪਣੇ ਰੁਜ਼ਗਾਰ ਦੀ ਬਹਾਲੀ ਅਤੇ ਪ੍ਰਾਈਵੇਟ ਮੈਨੇਜਮੈਂਟ ਦੀ ਲੁੱਟ ਖਿਲਾਫ ਸੰਘਰਸ਼ ਕਰਨ ਵਾਲੇ ਅਧਿਆਪਕਾਂ ਤੇ ਮੁੜ ਪੁਲਸੀਆ ਤਸ਼ੱਦਦ
ਪੱਕਾ ਮੋਰਚਾ ਲਗਾ ਕੇ ਪ੍ਰਦਰਸ਼ਨ ਕਰ ਰਹੀਆਂ ਅਧਿਆਪਕਾਂਵਾਂ ਪੁਲਿਸ ਵੱਲੋਂ ਗ੍ਰਿਫਤਾਰ
ਪਿੰਡ ਚਾਉਂਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪੁਲਿਸ ਵਲੋਂ ਧਰਨਾਕਾਰੀਆਂ ਦਾ ਸਮਾਨ ਜਬਰੀ ਚੁੱਕਿਆ
ਅਧਿਆਪਕਾਂ ਦੇ ਸੰਘਰਸ਼ ਈ ਹਮਾਇਤ ਕਰਨ ਪਹੁੰਚੇ ਕਿਸਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ
ਸਰਕਾਰ ਦੀ ਸ਼ਹਿ ਤੇ ਪੁਲਿਸ ਸਿਆਸੀ ਗਠਜੋੜ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਗੁੰਡਾਗਰਦੀ ਦੇ ਵਿਰੋਧ ਦਾ ਸੱਦਾ
ਪੰਜਾਬ ਨੈੱਟਵਰਕ, ਚੰਡੀਗੜ੍ਹ/ਮੋਹਾਲੀ
ਪੀ ਪੀ ਪੀ ਮੋਡ ਅਧੀਨ ਚੱਲ ਰਹੇ ਆਦਰਸ਼ ਸਕੂਲ ਚਾਉਂਕੇ ਦੀ ਪ੍ਰਬੰਧਕੀ ਕਮੇਟੀ ਵੱਲੋਂ ਡਿਸਮਿਸ ਕੀਤੇ ਗਏ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਅੱਜ ਸਰਕਾਰ ਦੀ ਸ਼ਹਿ ਤੇ ਪੁਲਿਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗੁੰਡਾਗਰਦੀ ਕਰਦਿਆਂ ਪੱਕਾ ਮੋਰਚਾ ਲਗਾ ਕੇ ਬੈਠੀਆਂ ਅਧਿਆਪਕਾਂਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਦਾ ਸਮਾਨ ਜਬਰੀ ਚੁੱਕਿਆ ਗਿਆ। ਆਦਰਸ਼ ਸਕੂਲ ਦੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਤੇ ਪਹੁੰਚੇ ਕਿਸਾਨ ਆਗੂਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਸਰਕਾਰ ਦੀ ਇਸ ਧੱਕੇਸ਼ਾਹੀ ਦੇ ਚਲਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਐਮਰਜੈਂਸੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਬਾਜ ਸਿੰਘ ਖਹਿਰਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਬੰਗਾ, ਅਮਨਬੀਰ ਸਿੰਘ ਗੁਰਾਇਆ ਸ਼ਾਮਿਲ ਹੋਏ।
ਨਵਪ੍ਰੀਤ ਸਿੰਘ ਬੱਲੀ, ਸੋਮ ਸਿੰਘ, ਜਗਜਗਦੀਪ ਸਿੰਘ ਜੌਹਲ, ਇਤਬਾਰ ਸਿੰਘ ਨੇ ਇਸ ਧੱਕੇਸ਼ਾਹੀ ਦੀ ਪ੍ਰਯੋਗ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਦੱਸਿਆ ਕਿ ਅਕਾਲੀ ਸਰਕਾਰ ਵੱਲੋਂ ਸਿੱਖਿਆ ਵਿੱਚ ਨਿਜੀਕਰਨ ਨੂੰ ਉਤਸ਼ਾਹਤ ਕਰਨ ਲਈ ਪੀ ਪੀ ਪੀ ਮੋੜ ਅਧੀਨ ਪੰਜਾਬ ਵਿੱਚ ਦਰਸ਼ ਸਕੂਲ ਬਣਾਏ ਗਏ ਸਨ।
ਇਹਨਾਂ ਸਕੂਲਾਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਕਰੋੜਾਂ ਰੁਪਏ ਦੇ ਭਰਿਸ਼ਟਾਚਾਰ ਕੀਤੇ ਜਾ ਰਹੇ ਹਨ। ਪ੍ਰਬੰਧ ਕੀ ਕਮੇਟੀ ਵੱਲੋਂ ਪਿਛਲੇ ਤਿੰਨ ਸਾਲ ਤੋਂ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਨਾ ਹੀ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ।
ਅਧਿਆਪਕਾਂ ਨੂੰ ਘੱਟ ਤਨਖਾਹ ਦੇ ਕੇ ਉਨਾਂ ਤੋਂ ਵੱਧ ਤਨਖਾਹ ਦੇਣ ਤੇ ਜਬਰੀ ਦਸਤਖਤ ਕਰਵਾਏ ਜਾ ਰਹੇ ਹਨ। ਇਸ ਧੱਕੇਸ਼ਾਹੀ ਵਿਰੁੱਧ ਬੋਲਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ ਅਤੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਵੱਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ।
ਇਸ ਧੱਕੇਸ਼ਾਹੀ ਵਿਰੁੱਧ ਅਧਿਆਪਕਾਂ ਵੱਲੋਂ ਸਕੂਲ ਦੇ ਬਾਹਰ ਪੱਕਾ ਮੋਰਚਾ ਲਗਾਇਆ ਹੋਇਆ ਸੀ, ਜਿਸ ਨੂੰ ਪਿਛਲੇ ਦਿਨੀ ਪੁਲਿਸ ਵੱਲੋਂ ਅਧਿਆਪਕਾਂ ਅਤੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਅਤੇ ਉਨਾਂ ਦਾ ਸਮਾਨ ਜਬਰੀ ਚੁੱਕ ਲਿਆ ਗਿਆ ਸੀ। ਜਿਸ ਦੌਰਾਨ ਅਧਿਆਪਕਾਂਵਾਂ ਦੀ ਵੀ ਖਿੱਚ ਘੜੀਸ ਕੀਤੀ ਗਈ ਸੀ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨੇ ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਬੰਧਕੀ ਕਮੇਟੀ ਦੇ ਭਰਿਸ਼ਟਾਚਾਰ ਵਿਰੁੱਧ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਅਤੇ ਸੰਘਰਸ਼ ਦੀ ਹਮਾਇਤ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੀ ਪਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਪੰਜਾਬ ਦੇ ਅਧਿਆਪਕਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।