All Latest NewsNews FlashPunjab News

Holiday Alert: ਭਲਕੇ ਅੱਧੇ ਦਿਨ ਦੀ ਸਰਕਾਰੀ ਛੁੱਟੀ, ਡੀਸੀ ਨੇ ਕੀਤਾ ਐਲਾਨ

 

ਡਿਪਟੀ ਕਮਿਸ਼ਨਰ ਦੇ ਵੱਲੋਂ ਛੁੱਟੀ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹੁਕਮ

ਪਠਾਨਕੋਟ

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਪਠਾਨਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਵੱਲੋਂ ਕੱਲ ਸੱਤ ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਦੇ ਵਿੱਚ ਡਿਪਟੀ ਕਮਿਸ਼ਨਰ ਦੇ ਵੱਲੋਂ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ।।

ਆਪਣੇ ਜਾਰੀ ਹੁਕਮਾਂ ਦੇ ਵਿੱਚ ਡਿਪਟੀ ਕਮਿਸ਼ਨਰ ਦੇ ਵੱਲੋਂ ਆਖਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸਰਕਾਰੀ/ਗੈਰ-ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਲਈ ਵੀ ਹਿੱਸਾ ਲੈਣਾ ਸੰਭਵ ਹੈ।

ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਆਦਿਤਿਆਂ ਉਪਲ ਵਲੋਂ ਪਠਾਨਕੋਟ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿਚ ਸੋਮਵਾਰ 07 ਅਪ੍ਰੈਲ 2025 ਨੂੰ ਅੱਧੇ ਦਿਨ ਲਈ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਹਾਲਾਂਕਿ, ਜਿਹੜੇ ਸਕੂਲਾਂ/ਕਾਲਜਾਂ ਵਿਚ ਬੋਰਡ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ।

 

Leave a Reply

Your email address will not be published. Required fields are marked *