MBBS ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
ਨਵੀਂ ਦਿੱਲੀ
ਸਰਕਾਰੀ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਦੇ ਵੱਲੋਂ ਪੱਖੇ ਨਾਲ ਲੜ ਕੇ ਖੁਦਕੁਸ਼ੀ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ਤੇ ਠੀਕ ਨਹੀਂ ਸੀ, ਜਿਸ ਦੇ ਕਾਰਨ ਉਸ ਦੇ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ।
ਜਾਣਕਾਰੀ ਅਨੁਸਾਰ, ਘਟਨਾ ਕੇਰਲ ਦੇ ਕਲਾਮਾਸਰੀ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਸ਼ਨੀਵਾਰ ਰਾਤ ਕਰੀਬ 11 ਵਜੇ ਵਾਪਰੀ, ਜਦੋਂ ਵਿਦਿਆਰਥਣ ਨੂੰ ਉਸ ਦੀਆਂ ਸਹੇਲੀਆਂ ਨੇ ਉਸਨੂੰ ਪੱਖੇ ਨਾਲ ਲਟਕਦੀ ਵੇਖਿਆ।
ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਦਾ ਜਾਪ ਰਿਹਾ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਹਾਲਾਂਕਿ ਪੁਲਿਸ ਨੇ ਇਹ ਵੀ ਮੰਨਿਆ ਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਹੋਸਟਲ ਦੇ ਸਟਾਫ ਅਤੇ ਉਹਨਾਂ ਦੀਆਂ ਸਹੇਲੀਆਂ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ ਤਾਂ ਜੋ ਅਸਲ ਸੱਚਾਈ ਤੱਕ ਪਹੁੰਚਿਆ ਜਾ ਸਕੇ।