ਵੱਡੀ ਖ਼ਬਰ: ਪੰਜਾਬ ‘ਚ ਪੁਲਿਸ ਥਾਣੇ ਨੇੜੇ ਧਮਾਕਾ, ਪੜ੍ਹੋ ਪੂਰੀ ਖ਼ਬਰ
ਪੰਜਾਬ ‘ਚ ਪੁਲਿਸ ਥਾਣੇ ਨੇੜੇ ਧਮਾਕਾ
ਰੋਹਿਤ ਗੁਪਤਾ, ਬਟਾਲਾ-
ਬਟਾਲਾ ਵਿੱਚ ਸਥਿਤ ਕਿਲ੍ਹਾ ਲਾਲ ਸਿੰਘ ਥਾਣੇ ਦੇ ਨੇੜੇ ਦੇਰ ਰਾਤ ਇੱਕ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ ਦੀ ਜਾਣਕਾਰੀ ਸਵੇਰੇ ਪਤਾ ਲੱਗਣ ‘ਤੇ ਪੁਲਿਸ ਨੇ ਤੁਰੰਤ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।
ਪਰ, ਹਾਲੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਇਸ ਧਮਾਕੇ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ। ਜਾਣਕਾਰੀ ਮੁਤਾਬਕ, ਥਾਣੇ ਦੇ ਸਾਹਮਣੇ ਤੋਂ ਵਗਦੀ ਨਹਿਰ ਦੇ ਦੂਜੇ ਪਾਸੇ ਤੋਂ ਇਹ ਆਵਾਜ਼ ਸੁਣਾਈ ਦਿੱਤੀ।
ਇਸ ਧਮਾਕੇ ਦੀ ਜਿੰਮੇਵਾਰੀ ਕਥਿਤ ਤੌਰ ਤੇ ਬੱਬਰ ਖਾਲਸਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਤ ਦੇ ਸਮੇਂ ਰਾਕਟ ਲਾਂਚਰ ਦੀ ਵਰਤੋਂ ਕਰਕੇ ਕਿਲ੍ਹਾ ਲਾਲ ਸਿੰਘ ਥਾਣੇ ਨੇੜੇ ਹਮਲਾ ਕੀਤਾ ਗਿਆ ਹੈ।
ਪੋਸਟ ਵਿੱਚ ਦਾਅਵਾ ਇਹ ਵੀ ਕੀਤਾ ਗਿਆ ਹੈ ਕਿ ਇਹ ਹਮਲਾ ਉਹਨਾਂ ਸਿੰਘਾਂ ਦਾ ਬਦਲਾ ਹੈ, ਜਿਨ੍ਹਾਂ ਨੂੰ ਯੂਪੀ ਦੇ ਪੀਲੀਭੀਤ ਅਤੇ ਬਟਾਲਾ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਕੀਤਾ ਗਿਆ। ਇਸ ਘਟਨਾ ਬਾਅਦ ਪੁਲਿਸ ਨੇ ਖੇਤਰ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।