Holiday Breaking: ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਪੜ੍ਹੋ ਪੂਰਾ ਵੇਰਵਾ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ, ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।

ਪੰਜਾਬ ‘ਚ ਗਜ਼ਟਿਡ ਛੁੱਟੀ ਦਾ ਐਲਾਨ

ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੋਟੀਫਿਕੇਸ਼ਨ ਸੈਕਸ਼ਨ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇੰਨ੍ਹਾਂ ਹੁਕਮਾਂ ਦੇ ਤਹਿਤ ਸੂਬੇ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਅਦਾਰੇ ਬੰਦ ਰਹਿਣਗੇ।

ਅੰਡੇਡਕਰ ਜਯੰਤੀ ਮੌਕੇ ਸਰਕਾਰੀ ਛੁੱਟੀ

ਸਕੂਲੀ ਬੱਚਿਆਂ ਨੂੰ ਲੱਗੀਆਂ ਮੌਜ਼ਾਂ

ਦੱਸ ਦਈਏ ਕਿ ਸਰਕਾਰ ਵੱਲੋਂ 14 ਅਪ੍ਰੈਲ ਦੀ ਗਜ਼ਟਿਡ ਛੁੱਟੀ ਦਾ ਐਲਾਨ ਕਰਨ ਦੇ ਨਾਲ ਸਕੂਲੀ ਬੱਚਿਆਂ ਨੂੰ ਮੌਜ਼ ਜ਼ਰੂਰ ਲੱਗ ਗਈ ਹੈ। ਸਕੂਲਾਂ ‘ਚ 12 ਅਪ੍ਰੈਲ ਨੂੰ ਦੂਜੇ ਸ਼ਨੀਵਾਰ ਦੀ ਛੁੱਟੀ ਹੈ ਅਤੇ 13 ਅਪ੍ਰੈਲ ਨੂੰ ਵਿਸਾਖੀ ਦੇ ਨਾਲ-ਨਾਲ ਐਤਵਾਰ ਹੈ ਅਤੇ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਮੌਕੇ ਸਰਕਾਰ ਨੇ ਗਜ਼ਟਿਡ ਛੁੱਟੀ ਕੀਤੀ ਹੈ, ਜਿਸ ਕਾਰਨ ਸਕੂਲੀ ਬੱਚਿਆਂ ਨੂੰ ਤਿੰਨ ਦਿਨ ਦੀ ਛੁੱਟੀ ਹੋ ਗਈ ਹੈ। ਜਦਕਿ ਸਰਕਾਰੀ ਦਫ਼ਤਰਾਂ ਐਤਵਾਰ ਤੇ ਸੋਮਵਾਰ ਦੀ ਮਿਲ ਕੇ ਦੋ ਦਿਨ ਦੀ ਛੁੱਟੀ ਹੋਵੇਗੀ।

ਕੇਂਦਰ ਵੀ ਕਰ ਚੁੱਕਿਆ ਛੁੱਟੀ ਦਾ ਐਲਾਨ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ‘ਤੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕੇਂਦਰੀ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਸੀ।

ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸਰਕਾਰੀ ਆਦੇਸ਼ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਭਰ ਵਿੱਚ ਉਦਯੋਗਿਕ ਅਦਾਰਿਆਂ ਸਮੇਤ ਕੇਂਦਰੀ ਸਰਕਾਰੀ ਦਫ਼ਤਰ 14 ਅਪ੍ਰੈਲ, 2025 ਨੂੰ ਅੰਬੇਡਕਰ ਜਯੰਤੀ ਮਨਾਉਣ ਲਈ ਬੰਦ ਰਹਿਣਗੇ। ਹੁਕਮ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੇ ਸਾਰੇ ਮੰਤਰਾਲੇ ਜਾਂ ਵਿਭਾਗ ਇਸ ਫੈਸਲੇ ਨੂੰ ਸਾਰਿਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ।

ਡਾ. ਅੰਬੇਡਕਰ ਦਾ ਜਨਮ ਬਾਰੇ ਖਾਸ ਗੱਲਾਂ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿੱਚ ਹੋਇਆ ਸੀ, ਉਹ ਆਪਣੇ ਮਾਤਾ-ਪਿਤਾ ਦੇ 14ਵੇਂ ਬੱਚੇ ਸਨ। ਉਨ੍ਹਾਂ ਦੇ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਆਰਮੀ ਵਿੱਚ ਸਨ। ਡਾ. ਬੀ. ਆਰ. ਅੰਬੇਡਕਰ ਦੇ ਪਿਤਾ ਸੰਤ ਕਬੀਰ ਦੇ ਪੈਰੋਕਾਰ ਸਨ।

ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਪੈਰੋਕਾਰ ਬਾਬਾ ਸਾਹਿਬ ਕਹਿੰਦੇ ਹਨ। ਉਨ੍ਹਾਂ ਨੇ ਆਧੁਨਿਕ ਭਾਰਤ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਆਪਣੀ ਸਾਰੀ ਜ਼ਿੰਦਗੀ ਹਾਸ਼ੀਏ ‘ਤੇ ਧੱਕੇ ਗਏ ਅਤੇ ਦੱਬੇ-ਕੁਚਲੇ ਲੋਕਾਂ, ਖਾਸ ਕਰਕੇ ਦਲਿਤਾਂ ਦੇ ਅਧਿਕਾਰਾਂ ਲਈ ਲੜਦੇ ਰਹੇ। ਉਨ੍ਹਾਂ ਨੂੰ ਆਧੁਨਿਕ ਭਾਰਤ ਵਿੱਚ ਡਾ. ਅੰਬੇਡਕਰ ਦੇ ਮਹੱਤਵਪੂਰਨ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਸਨ।

ਡਾ. ਅੰਬੇਡਕਰ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਸਨ ਅਤੇ ਨੌਂ ਭਾਸ਼ਾਵਾਂ ਵਿੱਚ ਮੁਹਾਰਤ ਰੱਖਦੇ ਸਨ। 6 ਦਸੰਬਰ, 1956 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਮਰਨ ਉਪਰੰਤ ਭਾਰਤ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਮਹਾਪਰਿਨਿਰਵਾਣ ਦਿਵਸ ਹਰ ਸਾਲ 6 ਦਸੰਬਰ ਨੂੰ ਉਨ੍ਹਾਂ ਦੀ ਬਰਸੀ ‘ਤੇ ਮਨਾਇਆ ਜਾਂਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *