ਪੰਜਾਬੀ ਯੂਨੀਵਰਸਿਟੀ ਦੀ ਕਰਜਾ ਮੁਆਫੀ ਅਤੇ ਪੱਕੇ VC ਦੀ ਨਿਯੁਕਤੀ ਕਰੇ ਪੰਜਾਬ ਸਰਕਾਰ
ਪੰਜਾਬ ਨੈੱਟਵਰਕ, ਪਟਿਆਲਾ
ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਮੋਰਚੇ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਧਾ ਕੇ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਇੱਕ ਚੰਗਾ ਉਪਰਾਲਾ ਹੈ।
ਪਰ ਮੋਰਚਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨਾਲ ਕੀਤਾ ਵਾਅਦਾ ਪੂਰਾ ਕਰੇ ਅੱਜ ਪੰਜਾਬੀ ਯੂਨੀਵਰਸਿਟੀ ਸਿਰ ਚੜੇ ਕਰਜ਼ੇ ਦੀ ਮੁਕੰਮਲ ਤੌਰ ਤੇ ਮਾਫੀ ਕੀਤੀ ਜਾਵੇ ਅਤੇ ਮੋਰਚੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਜਾਵੇ।
ਮੋਰਚੇ ਦੇ ਆਗੂਆਂ ਨੇ ਚਿੰਤਾ ਜਾਹਿਰ ਕੀਤੀ ਹੈ ਕਿ ਯੂਨੀਵਰਸਿਟੀ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਮਾਹੌਲ ਦਿਨੋ ਦਿਨ ਨਿਘਾਰ ਵੱਲ ਜਾ ਰਿਹਾ ਹੈ ਅਤੇ ਕਰਮਚਾਰੀਆਂ ਤੇ ਵਿਦਿਆਰਥੀਆਂ ਦੇ ਮਸਲੇ ਜਿਉਂਦੇ ਤਿਉਂ ਲਟਕੇ ਪਏ ਹਨ।
ਪੰਜਾਬੀ ਯੂਨੀਵਰਸਿਟੀ ਵਿੱਚ ਉਸਾਰੂ ਅਕਾਦਮਿਕ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਯੂਨੀਵਰਸਿਟੀ ਲਈ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਕਿਉਂਕਿ ਪਿਛਲੇ ਇੱਕ ਸਾਲ ਤੋਂ ਯੂਨੀਵਰਸਿਟੀ ਵਿੱਚ ਪੱਕੇ ਤੌਰ ਤੇ ਵਾਈਸ ਚਾਂਸਲਰ ਦੀ ਨਿਯੁਕਤੀ ਨਹੀਂ ਕੀਤੀ ਗਈ।
ਸੋ ਮੋਰਚਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਇਹ ਸਰਕਾਰ ਮੁਕੰਮਲ ਕਰ ਜਾ ਮਾਫੀ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਅਤੇ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇ। ਜੇਕਰ ਸਰਕਾਰ ਇਸ ਨੂੰ ਅੱਖੋਂ ਪਰੋਖੇ ਕਰਦੀ ਹੈ ਤਾਂ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਏਗਾ।